Breaking News
Home / ਭਾਰਤ / ਅਮਰੀਕੀ ਵਿਦੇਸ਼ ਮੰਤਰੀ ਨੇ ਮੋਦੀ ਅਤੇ ਜੈਸ਼ੰਕਰ ਨਾਲ ਕੀਤੀ ਮੁਲਾਕਾਤ

ਅਮਰੀਕੀ ਵਿਦੇਸ਼ ਮੰਤਰੀ ਨੇ ਮੋਦੀ ਅਤੇ ਜੈਸ਼ੰਕਰ ਨਾਲ ਕੀਤੀ ਮੁਲਾਕਾਤ

ਭਾਰਤ ਅਤੇ ਅਮਰੀਕਾ ਮਿਲ ਕੇ ਕੰਮ ਕਰਨ ਲਈ ਹੋਏ ਸਹਿਮਤ
ਨਵੀਂ ਦਿੱਲੀ/ਬਿਊਰੋ ਨਿਊਜ਼
ਦੋ ਦਿਨਾਂ ਦੇ ਦੌਰੇ ‘ਤੇ ਭਾਰਤ ਆਏ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਪੋਂਪਿਓ ਦੀ ਜੈਸ਼ੰਕਰ ਨਾਲ ਮੁਲਾਕਾਤ ਦੌਰਾਨ ਭਾਰਤ ਨੇ ਰੂਸ ਨਾਲ ਐਸ-400 ਮਿਜ਼ਾਈਲ ਸਿਸਟਮ ਸੌਦੇ ਅਤੇ ਹੋਰ ਰੱਖਿਆ ਸੌਦਿਆਂ ਸਬੰਧੀ ਗੱਲਬਾਤ ਕੀਤੀ। ਇਸ ਦੌਰਾਨ ਭਾਰਤ ਨੇ ਸਪੱਸ਼ਟ ਕਿਹਾ ਕਿ ਅਸੀਂ ਉਹੀ ਕਰਾਂਗੇ, ਜੋ ਦੇਸ਼ ਦੇ ਹਿੱਤ ਵਿਚ ਹੋਵੇਗਾ।
ਦੋਵਾਂ ਵਿਦੇਸ਼ ਮੰਤਰੀਆਂ ਨਾਲ ਗੱਲਬਾਤ ਤੋਂ ਬਾਅਦ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਜੈਸ਼ੰਕਰ ਕੋਲੋ ਪੁੱਛਿਆ ਗਿਆ ਕਿ ਕੀ ਅਮਰੀਕਾ ਦੇ ਕਾਦਸਾ ਕਾਨੂੰਨ ਦਾ ਅਸਰ ਭਾਰਤ ਦੇ ਰੂਸ ਨਾਲ ਸਮਝੌਤੇ ‘ਤੇ ਵੀ ਪਵੇਗਾ। ਤਾਂ ਜੈਸ਼ੰਕਰ ਨੇ ਕਿਹਾ ਕਿ ਸਾਡੇ ਕਈ ਦੇਸ਼ਾਂ ਨਾਲ ਰਿਸ਼ਤੇ ਅਤੇ ਕਈ ਸਾਂਝੇਦਾਰੀਆਂ ਹਨ। ਅਸੀਂ ਦੇਸ਼ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਹੀ ਕੋਈ ਫੈਸਲਾ ਲਵਾਂਗੇ। ਜ਼ਿਕਰਯੋਗ ਹੈ ਕਿ ਪੋਂਪੀਓ ਨੇ ਮੋਦੀ ਨੂੰ ਜਿੱਤ ਦੀ ਵਧਾਈ ਵੀ ਦਿੱਤੀ ਅਤੇ ਮੋਦੀ ਨੇ ਕਿਹਾ ਕਿ ਭਾਰਤ ਅਮਰੀਕਾ ਨਾਲ ਸਾਂਝੇਦਾਰੀਆਂ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ। ਇਸ ਦੌਰਾਨ ਪੋਂਪਿਓ ਨੇ ਮੋਦੀ ਨੂੰ ਭਰੋਸਾ ਦਿੱਤਾ ਕਿ ਅਮਰੀਕਾ ਵੀ ਭਾਰਤ ਨਾਲ ਮਿਲ ਕੇ ਕੰਮ ਕਰਨ ਨੂੰ ਤਿਆਰ ਹੈ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …