-13.4 C
Toronto
Thursday, January 29, 2026
spot_img
Homeਪੰਜਾਬਤਰਨਤਾਰਨ 'ਚ ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਹੋਈ ਹੱਤਿਆ ਦੀ ਲੌਂਗੋਵਾਲ ਨੇ ਕੀਤੀ...

ਤਰਨਤਾਰਨ ‘ਚ ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਹੋਈ ਹੱਤਿਆ ਦੀ ਲੌਂਗੋਵਾਲ ਨੇ ਕੀਤੀ ਨਿੰਦਾ

ਗੁਰਮੇਜ ਸਿੰਘ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ ਇਕ ਲੱਖ ਰੁਪਏ ਦੀ ਸਹਾਇਤਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਮੁਲਾਜ਼ਮ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਨਿੰਦਾ ਕੀਤੀ ਹੈ। ਲੌਂਗੋਵਾਲ ਨੇ ਪੰਜਾਬ ਅੰਦਰ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਲੌਂਗੋਵਾਲ ਨੇ ਆਖਿਆ ਕਿ ਇਹ ਬੇਹੱਦ ਦੁਖਮਈ ਹੈ ਅਤੇ ਪੁਲਿਸ ਪ੍ਰਸ਼ਾਸਨ ਨੂੰ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਲੌਂਗੋਵਾਲ ਨੇ ਗੁਰਮੇਜ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਆਖਿਆ ਕਿ ਮ੍ਰਿਤਕ ਗੁਰਮੇਜ ਸਿੰਘ ਦੇ ਪਰਿਵਾਰ ਨੂੰ 1 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਹੋਰ ਲੋੜੀਂਦੀ ਮੱਦਦ ਦੀ ਵਚਨਬਧਤਾ ਵੀ ਪ੍ਰਗਟਾਈ। ਧਿਆਨ ਰਹੇ ਕਿ ਲੰਘੀ ਸ਼ਾਮ ਨੂੰ ਗੁਰਮੇਜ ਸਿੰਘ ਦਾ ਪਿੰਡ ਅਲਾਵਲਪੁਰ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

RELATED ARTICLES
POPULAR POSTS