ਹਰਪਾਲ ਚੀਮਾ ਬੋਲੇ – ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਕਤਲ ਦੀ ਜਾਂਚ
ਸੰਗਰੂਰ/ਬਿਊਰੋ ਨਿਊਜ਼
ਨਾਭਾ ਦੀ ਅਤਿ ਸੁਰੱਖਿਆ ਵਾਲੀ ਜੇਲ੍ਹ ਵਿਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਸਬੰਧੀ ਇਹ ਵੀ ਖਬਰਾਂ ਆ ਰਹੀਆਂ ਹਨ ਕਿ ਇਸ ਕਤਲ ਪਿੱਛੇ ਕੋਈ ਸਾਜਿਸ਼ ਹੈ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਵੀ ਕਿਹਾ ਕਿ ਬਿੱਟੂ ਦਾ ਕਤਲ ਸਾਜਿਸ਼ ਤਹਿਤ ਹੋਇਆ ਹੈ। ਇਸ ਦੇ ਚੱਲਦਿਆਂ ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿਚ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਪੜਤਾਲ ਲਈ ਅਕਸਰ ਵਿਸ਼ੇਸ਼ ਜਾਂਚ ਟੀਮਾਂ ਬਣਾਈਆਂ ਜਾਂਦੀਆਂ ਹਨ ਪਰ ਜਾਂਚ ਲੰਮੀ ਹੋਣ ਕਾਰਨ ਸਬੂਤ ਖਤਮ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਾਉਣ ਵਾਲੇ ਉਨ੍ਹਾਂ ਆਗੂਆਂ ਦੇ ਨਾਮ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੇ ਆਪਣੇ ਰਾਜਸੀ ਹਿੱਤਾਂ ਲਈ ਇਹ ਸਭ ਕੁਝ ਕਰਾਇਆ ਸੀ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …