ਸੁਖਬੀਰ ਬਾਦਲ ਨੇ ਕਿਹਾ – ਕੈਪਟਨ ਦੇ ਰਾਜ ‘ਚ ਪੰਜਾਬ ‘ਚ ਨਸ਼ਾ ਵਧਿਆ
ਲੁਧਿਆਣਾ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਦੇ ਰਾਜ ਦੌਰਾਨ ਪੰਜਾਬ ਅੰਦਰ ਨਸ਼ਾਖੋਰੀ ਵਿਚ ਭਾਰੀ ਵਾਧਾ ਹੋਇਆ ਹੈ। ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਪ੍ਰਚਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਚਾਰ ਹਫ਼ਤਿਆਂ ਦੌਰਾਨ ਨਸ਼ਾ ਖ਼ਤਮ ਕਰਨ ਦੇ ਵਾਅਦੇ ਕੀਤੇ ਸਨ। ਸੁਖਬੀਰ ਨੇ ਕਿਹਾ ਕਿ ਇਹ ਵਾਅਦੇ ਖੋਖਲੇ ਹੋ ਕੇ ਰਹਿ ਗਏ ਹਨ, ਕਿਉਂਕਿ ਮੁੱਖ ਮੰਤਰੀ ਆਪਣੇ ਵਾਅਦੇ ‘ਤੇ ਪੂਰਾ ਨਹੀਂ ਉਤਰ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਸੂਬੇ ਵਿਚ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਨਸ਼ਾ ਤਸਕਰੀ ਕੀਤੀ ਜਾ ਰਹੀ ਹੈ।
Check Also
ਕਿਸਾਨ ਆਗੂਆਂ ਦੀ ਬੈਠਕ ਰਹੀ ਬੇਨਤੀਜਾ ਅਤੇ ਅਗਲੇ ਗੇੜ ਦੀ ਬੈਠਕ 18 ਨੂੰ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਚਲਦੀ ਬੈਠਕ ’ਚੋਂ ਉੱਠ ਕੇ ਚਲੇ ਗਏ ਪਟਿਆਲਾ/ਬਿਊਰੋ ਨਿਊਜ਼ ਸੰਯੁਕਤ …