ਨਸ਼ਾ ਵੇਚਣ ਵਾਲੇ ਵਿਅਕਤੀਆਂ ਨੂੰ ਫੜ ਕੇ ਪੁਲਿਸ ਹਵਾਲੇ ਕਰੋ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਵਿਰੁੱਧ ਸਖਤੀ ਕਰਦਿਆਂ ਲੋਕਾਂ ਨੂੰ ਅਪੀਲ ਵੀ ਕੀਤੀ। ਕੈਪਟਨ ਨੇ ਕਿਹਾ ਕਿ ਜੇ ਕੋਈ ਨਸ਼ਾ ਸਮੱਗਲਰ ਜਾਂ ਕੋਈ ਵਿਅਕਤੀ ਨਸ਼ੀਲੇ ਪਦਾਰਥ ਵੇਚਣ ਲਈ ਪਿੰਡਾਂ ਜਾਂ ਸ਼ਹਿਰਾਂ ਵਿਚ ਆਉਂਦਾ ਹੈ ਤਾਂ ਲੋਕ ਉਸ ਨੂੰ ਤੁਰੰਤ ਫੜ ਕੇ ਪੁਲਿਸ ਹਵਾਲੇ ਕਰਨ। ਮੁੱਖ ਮੰਤਰੀ ਨੇ ਪੰਜਾਬੀਆਂ ਦੇ ਨਾਮ ਇਕ ਸੰਦੇਸ਼ ਵਿਚ ਕਿਹਾ ਕਿ ਸਰਕਾਰ ਦੋ ਸਾਲਾਂ ‘ਚ ਨਸ਼ੇ ਵੇਚਣ ਵਾਲੇ 33 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਫੜ ਕੇ ਜੇਲ੍ਹ ਵਿਚ ਸੁੱਟ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਵੀ ਲੋੜ ਹੈ। ਕੈਪਟਨ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਪੁਲਿਸ ਵਾਲਾ ਨਸ਼ਿਆਂ ਦੇ ਸਮੱਗਲਰਾਂ ਦੀ ਮੱਦਦ ਕਰਦਾ ਹੈ ਤਾਂ ਉਸ ਬਾਰੇ ਵੀ ਸੂਚਨਾ ਸਰਕਾਰ ਤੱਕ ਪਹੁੰਚਾਈ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਉਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ ਜਦੋਂ ਤੱਕ ਪੰਜਾਬ ਵਿਚੋਂ ਨਸ਼ਾ ਖਤਮ ਨਹੀਂ ਕਰ ਦਿੱਤਾ ਜਾਂਦਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …