ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਛੇਤੀ ਹੀ ਚਿੱਪ ਵਾਲੇ ਈ-ਪਾਸਪੋਰਟ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗੀ । ਇਸ ਦੀ ਜਾਣਕਾਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦਿੰਦਿਆਂ ਦੱਸਿਆ ਕਿ ਡਾਕ ਵਿਭਾਗ ਦੇ ਸਹਿਯੋਗ ਨਾਲ ਦੇਸ਼ ਭਰ ਦੇ 413 ਡਾਕਖਾਨਿਆਂ ਵਿੱਚ ਪਾਸਪੋਰਟ ਸੇਵਾ ਕੇਂਦਰ ਖੋਲ੍ਹੇ ਜਾ ਚੁੱਕੇ ਹਨ। ਸੂਤਰਾਂ ਅਨੁਸਾਰ ਈ-ਪਾਸਪੋਰਟ ਵੀ ਇਸੇ ਸਾਲ ਜਾਰੀ ਹੋਣ ਲੱਗਣਗੇ ਤੇ ਪੁਰਾਣੇ ਦੀ ਮਿਆਦ ਪੂਰੀ ਹੋਣ ‘ਤੇ ਇਹ ਨਵੇਂ ਈ-ਪਾਸਪੋਰਟ ਜਾਰੀ ਕੀਤੇ ਜਾਣਗੇ। ਜੈਸ਼ੰਕਰ ਨੇ ਦਿੱਲੀ ਵਿਚ ਪਾਸਪੋਰਟ ਅਧਿਕਾਰੀਆਂ ਦੇ ਸੰਮੇਲਨ ਮੌਕੇ ਦੱਸਿਆ ਕਿ ਸੁਸ਼ਮਾ ਸਵਰਾਜ ਵੱਲੋਂ ਪਾਸਪੋਰਟ ਸੇਵਾਵਾਂ ਵਿੱਚ ਲਿਆਂਦੀ ਸੁਧਾਰ ਕ੍ਰਾਂਤੀ ਨੂੰ ਜਾਰੀ ਰੱਖਿਆ ਜਾਵੇਗਾ। ਵਿਦੇਸ਼ ਮੰਤਰੀ ਨੇ ਦੱਸਿਆ ਕਿ ਅਮਰੀਕਾ ਤੇ ਚੀਨ ਮਗਰੋਂ ਪੂਰੀ ਦੁਨੀਆ ਵਿੱਚ ਪਾਸਪੋਰਟ ਜਾਰੀ ਕਰਨ ਦੇ ਮਾਮਲੇ ਵਿੱਚ ਭਾਰਤ ਤੀਜੇ ਸਥਾਨ ‘ਤੇ ਹੈ। ਦੇਸ਼ ਵਿੱਚ ਇਸ ਸਮੇਂ ਸਿਰਫ ਸਾਢੇ ਅੱਠ ਕਰੋੜ ਨਾਗਰਿਕਾਂ ਕੋਲ ਪਾਸਪੋਰਟ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਲਦ ਹੀ ਇਲੈਕਟ੍ਰੌਨਿਕ ਚਿਪ ਲੱਗੇ ਹੋਏ ਪਾਸਪੋਰਟ ਜਾਰੀ ਕੀਤੇ ਜਾਣਗੇ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …