-0.8 C
Toronto
Thursday, December 4, 2025
spot_img
Homeਪੰਜਾਬਪ੍ਰਕਾਸ਼ ਸਿੰਘ ਬਾਦਲ ਵਲੋਂ ਬੇਅੰਤ ਸਿੰਘ ਦੇ ਪੋਤਰੇ ਹਰਕੀਰਤ ਦੀ ਬੇਵਕਤੀ ਮੌਤ...

ਪ੍ਰਕਾਸ਼ ਸਿੰਘ ਬਾਦਲ ਵਲੋਂ ਬੇਅੰਤ ਸਿੰਘ ਦੇ ਪੋਤਰੇ ਹਰਕੀਰਤ ਦੀ ਬੇਵਕਤੀ ਮੌਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ

8ਪਾਇਲ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪਿੰਡ ਕੋਟਲੀ ਵਿਖੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਰਕੀਰਤ ਸਿੰਘ ਦੀ ਹੋਈ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਬਾਦਲ ਨੇ ਕਿਹਾ ਕਿ ਇਸ ਨਾਲ ਪਰਿਵਾਰ ਨੂੰ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਪਿਆ ਹੈ। ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਇਹ ਅਸਹਿ ਤੇ ਅਕਹਿ ਭਾਣਾ ਮੰਨਣ ਦਾ ਬਲ ਬਖਸ਼ਣ। ਜ਼ਿਕਰਯੋਗ ਹੈ ਕਿ ਲੰਘੀ 30 ਮਈ ਨੂੰ ਹਰਕੀਰਤ ਸਿੰਘ ਅਣ-ਸੁਖਾਵੇਂ ਹਾਲਤਾਂ ਵਿੱਚ ਚੱਲ ਵਸੇ ਸਨ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ, ਰਣਜੀਤ ਸਿੰਘ ਤਲਵੰਡੀ ਅਤੇ ਮਲਕੀਤ ਸਿੰਘ ਦਾਖਾ ਆਦਿ ਵੀ ਨਾਲ ਸਨ।
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਮੁਖੀ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਈ ਕਾਂਗਰਸੀ ਲੀਡਰਾਂ ਦੇ ਨਾਲ ਬੇਅੰਤ ਸਿੰਘ ਪਰਿਵਾਰ ਦੇ ਘਰ ਦੁੱਖ ਸਾਂਝਾ ਕਰਨ ਗਏ। ਉਹਨਾਂ ਨਾਲ ਵਿਧਾਇਕ ਕੁਲਜੀਤ ਨਾਗਰਾ, ਸਾਧੂ ਸਿੰਘ ਧਰਮਸੋਤ ਆਦਿ ਵੀ ਵਿਧਾਇਕ ਵੀ ਸਨ।

RELATED ARTICLES
POPULAR POSTS