Breaking News
Home / ਭਾਰਤ / ਦਿੱਲੀ ‘ਚ ਆਪ ਵਿਧਾਇਕ ਮਨੋਜ ਕੁਮਾਰ ਨੂੰ 3 ਮਹੀਨੇ ਦੀ ਕੈਦ

ਦਿੱਲੀ ‘ਚ ਆਪ ਵਿਧਾਇਕ ਮਨੋਜ ਕੁਮਾਰ ਨੂੰ 3 ਮਹੀਨੇ ਦੀ ਕੈਦ

10 ਹਜ਼ਾਰ ਰੁਪਏ ਦੇ ਬਾਂਡ ‘ਤੇ ਮਿਲੀ ਜ਼ਮਾਨਤ
ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨੋਜ ਕੁਮਾਰ ਨੂੰ ਚੋਣ ਪ੍ਰਕਿਰਿਆ ਰੋਕਣ ਦੇ ਇਕ ਅਪਰਾਧ ਵਿਚ ਤਿੰਨ ਮਹੀਨੇ ਕੈਦ ਦੀ ਸਜ਼ਾ ਸੁਣਾਈ। ਵਿਧਾਨ ਸਭਾ ਚੋਣਾਂ 2013 ਦੌਰਾਨ ਪੂਰਬੀ ਦਿੱਲੀ ਦੇ ਕਲਿਆਣਪੁਰੀ ਸਥਿਤ ਵੋਟਿੰਗ ਕੇਂਦਰ ‘ਤੇ ਮਨੋਜ ਕੁਮਾਰ ਵਿਰੁੱਧ ਸ਼ਿਕਾਇਤ ਕੀਤੀ ਗਈ ਸੀ। ਮੁੱਖ ਜੱਜ ਸਮਰ ਵਿਸ਼ਾਲ ਨੇ 10 ਹਜ਼ਾਰ ਰੁਪਏ ਦੇ ਬਾਂਡ ‘ਤੇ ਮਨੋਜ ਕੁਮਾਰ ਨੂੰ ਜ਼ਮਾਨਤ ਵੀ ਦੇ ਦਿੱਤੀ। ਮਨੋਜ ਹੁਣ ਇਸ ਫੈਸਲੇ ਵਿਰੁਧ ਉਪਰਲੀ ਅਦਾਲਤ ਵਿਚ ਅਪੀਲ ਕਰ ਸਕਦੇ ਹਨ। ਧਿਆਨ ਰਹੇ ਕਿ ਮਨੋਜ ਕੁਮਾਰ ‘ਤੇ ਇਲਜ਼ਾਮ ਹੈ ਕਿ ਉਸ ਨੇ ਸਾਲ 2013 ਵਿਚ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਇਕ ਪੋਲਿੰਗ ਕੇਂਦਰ ‘ਤੇ 50 ਵਿਅਕਤੀਆਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਸੀ। ਜਿਸ ਨਾਲ ਵੋਟਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …