ਆਪ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੀ ਦੂਸਰੀ ਪਾਰੀ ਦੌਰਾਨ ਮਾਂ ਬੋਲੀ ਪੰਜਾਬੀ ਵਿਚ ਆਪਣੀ ਗੱਲ ਰੱਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖ਼ੂਬ ਟਕੋਰਾਂ ਲਾਈਆਂ। ਉਨ੍ਹਾਂ ਕਿਹਾ ਕਿ ਫ਼ਕੀਰ ਨਾ ਤਾ 10 ਲੱਖ ਦੇ ਸੂਟ ਪਾਉਂਦੇ ਹਨ ਅਤੇ ਨਾ ਹੀ ਬੈਂਕਾਂ ਨੂੰ ਲੁੱਟਣ ਵਾਲਿਆਂ ਨਾਲ ਯਾਰੀਆਂ ਪੁਗਾਉਂਦੇ ਹਨ।ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਬੇਰੁਜ਼ਗਾਰੀ ਦੇ ਮਾਰੇ ਵਿਦੇਸ਼ਾਂ ਵਿਚ ਜਾ ਕੇ ਰੋਟੀ ਦਾ ਜੁਗਾੜ ਕਰਨ ਲਈ ਮਜਬੂਰ ਹਨ। ਪੰਜਾਬ ਦੇ ਜਿਹੜੇ ਗੱਭਰੂ ਕਿਸੇ ਵੇਲੇ ਫ਼ੌਜ ਵਿਚ ਬੜੇ ਚਾਅ ਨਾਲ ਭਰਤੀ ਹੁੰਦੇ ਸਨ, ਉਹ ਸਾਊਦੀ ਅਰਬ ਦੇ ਟਿੱਬਿਆਂ ਵਿਚ ਜਾ ਕੇ ਦਿਹਾੜੀਆਂ ਕਰਨ ਲਈ ਮਜਬੂਰ ਹਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …