ਚੰਡੀਗੜ੍ਹ/ਬਿਊਰੋ ਨਿਊਜ਼
ਬਹੁਜਨ ਸਮਾਜ ਪਾਰਟੀ ਦੇ ਸਾਬਕਾ ਮੈਂਬਰ ਪਾਰਲੀਮੈਂਟ ਡਾ. ਮੋਹਨ ਸਿੰਘ ਫਲੀਆਂਵਾਲਾ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਸੁੱਚਾ ਸਿੰਘ ਛੋਟੇਪੁਰ, ਦੁਰਗੇਸ਼ ਪਾਠਕ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੀ ਮੌਜੂਦਗੀ ਵਿਚ ਫਲੀਆਂਵਾਲਾ ਨੇ ‘ਆਪ’ ਦਾ ਹੱਥ ਫੜਿਆ ਹੈ।
ਬਸਪਾ ਦੇ ਸੰਸਥਾਪਕ ਕਾਂਸ਼ੀ ਰਾਮ ਦੇ ਕਰੀਬੀ ਸਾਥੀ ਡਾ. ਫਲੀਆਂਵਾਲਾ 1986 ਤੋਂ ਲੈ ਕੇ 2002 ਤੱਕ ਬਸਪਾ ਦੇ ਪੰਜਾਬ ਇਕਾਈ ਦੇ ਪ੍ਰਧਾਨ ਰਹੇ। ਇਸ ਦੌਰਾਨ ਉਹ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ 1992 ਅਤੇ 1996 ਵਿਚ ਦੋ ਵਾਰ ਸੰਸਦ ਮੈਂਬਰ ਬਣੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਲੀਆਂਵਾਲਾ ਨੇ ਦੱਸਿਆ ਕਿ ਕਾਂਸ਼ੀ ਰਾਮ ਦੇ ਪ੍ਰਭਾਵ ਵਿਚ ਆ ਕੇ ਉਹਨਾਂ ਬਹੁਜਨ ਸਮਾਜ ਪਾਰਟੀ ਦਾ ਹੱਥ ਫੜਿਆ ਸੀ। ਉਹਨਾਂ ਨਾਲ ਮਿਲ ਕੇ ਦਲਿਤ, ਗਰੀਬ ਅਤੇ ਦਬੇ ਕੁਚਲੇ ਵਰਗ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਲੰਬਾ ਸਮਾਂ ਕੰਮ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਨੇ ਗਰੀਬ ਅਤੇ ਦਬੇ-ਕੁਚਲੇ ਲੋਕਾਂ ਦਾ ਵਿਸ਼ਵਾਸ਼ ਅਤੇ ਉਮੀਦ ਜਗਾਈ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਨੇ ਬਸਪਾ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …