Breaking News
Home / ਜੀ.ਟੀ.ਏ. ਨਿਊਜ਼ / ਵਿਰੋਧੀ ਧਿਰਾਂ ਉਠਾਉਣ ਲੱਗੀਆਂ ਮੰਗ ਕਿ ਫੋਰਡ ਸਰਕਾਰ ਵੱਲੋਂ ਕੀਤੀਆਂ ਨਿਯੁਕਤੀਆਂ ਦੀ ਹੋਵੇ ਜਾਂਚ

ਵਿਰੋਧੀ ਧਿਰਾਂ ਉਠਾਉਣ ਲੱਗੀਆਂ ਮੰਗ ਕਿ ਫੋਰਡ ਸਰਕਾਰ ਵੱਲੋਂ ਕੀਤੀਆਂ ਨਿਯੁਕਤੀਆਂ ਦੀ ਹੋਵੇ ਜਾਂਚ

ਟੋਰਾਂਟੋ/ਬਿਊਰੋ ਨਿਊਜ਼ : ਓਨਟਾਰੀਓ ਦੀ ਵਿਰੋਧੀ ਧਿਰ ਵੱਲੋਂ ਸਰਕਾਰ ਵੱਲੋਂ ਕੀਤੀਆਂ ਨਿਯੁਕਤੀਆਂ ਦਾ ਮੁਲਾਂਕਣ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਤੱਕ ਤਿੰਨ ਨਿਯੁਕਤੀਆਂ ਪ੍ਰੀਮੀਅਰ ਡੱਗ ਫੋਰਡ ਦੇ ਸਾਬਕਾ ਚੀਫ ਆਫ ਸਟਾਫ ਦੇ ਨਜ਼ਦੀਕੀਆਂ ਨੂੰ ਦਿੱਤੀਆਂ ਹੋਣ ਦਾ ਖੁਲਾਸਾ ਹੋ ਚੁੱਕਿਆ ਹੈ। ਫੋਰਡ ਵੱਲੋਂ ਮੰਗਲਵਾਰ ਨੂੰ ਸਾਰੀਆਂ ਪੈਂਡਿੰਗ ਸਰਕਾਰੀ ਨਿਯੁਕਤੀਆਂਂ ਦੇ ਮੁਲਾਂਕਣ ਦੇ ਹੁਕਮ ਦਿੱਤੇ ਗਏ। ਇੱਥੇ ਦੱਸਣਾ ਬਣਦਾ ਹੈ ਕਿ ਡੀਨ ਫਰੈਂਚ ਵੱਲੋਂ ਉਦੋਂ ਅਸਤੀਫਾ ਦੇ ਦਿੱਤਾ ਗਿਆ ਜਦੋਂ ਇਹ ਖਬਰ ਨਸ਼ਰ ਹੋਈ ਕਿ ਦੋ ਵਿਦੇਸ਼ੀ ਅਹੁਦਿਆਂ ਉੱਤੇ ਉਨ੍ਹਾਂ ਦੇ ਨਜ਼ਦੀਕੀਆਂ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਕੁੱਝ ਘੰਟੇ ਬਾਅਦ ਹੀ ਇੱਕ ਹੋਰ ਨਜ਼ਦੀਕੀ ਦੀ ਕੀਤੀ ਗਈ ਨਿਯੁਕਤੀ ਵੀ ਸਾਹਮਣੇ ਆ ਗਈ। ਐਨਡੀਪੀ ਤੇ ਲਿਬਰਲਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਜਦੋਂ ਤੋਂ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਨੇ ਸੱਤਾ ਸਾਂਭੀ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਹੋਈਆਂ ਸਾਰੀਆਂ ਨਿਯੁਕਤੀਆਂ ਦਾ ਮੁਲਾਂਕਣ ਕਰਵਾਇਆ ਜਾਣਾ ਚਾਹੀਦਾ ਹੈ। ਇਹ ਮੁਲਾਂਕਣ ਕਿਸੇ ਬਾਹਰ ਏਜੰਸੀ ਵੱਲੋਂ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਉਨ੍ਹਾਂ ਵੱਲੋਂ ਜਿਨ੍ਹਾਂ ਵੱਲੋਂ ਇਹ ਨਿਯੁਕਤੀਆਂ ਕੀਤੀਆਂ ਗਈਆਂ।

Check Also

ਅਲਬਰਟਾ ਵਿਚ ਕੋਵਿਡ-19 ਦੇ ਕੇਸਾਂ ‘ਚ ਹੋਇਆ ਵਾਧਾ

ਕਰੋਨਾ ਵਾਇਰਸ ਦੇ ਕੇਸਾਂ ਨਾਲ ਜੂਝ ਰਹੇ ਹਸਪਤਾਲ ਐਡਮਿੰਟਨ/ਬਿਊਰੋ ਨਿਊਜ਼ : ਕੋਵਿਡ -19 ਦੇ ਅੰਕੜਿਆਂ …