ਪਿਸ਼ਾਵਰ : ਪਾਕਿਸਤਾਨ ਦੇ ਉੱਤਰ ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਪਿਸ਼ਾਵਰ ਸ਼ਹਿਰ ਵਿੱਚ ਜਲਦੀ ਹੀ ਸਿੱਖ ਵਿਦਿਆਰਥੀ ਲਈ ਸਕੂਲ ਖੋਲ੍ਹਿਆ ਜਾਵੇਗਾ। ਸੂਬੇ ਦੇ ਔਕਾਫ਼ ਵਿਭਾਗ ਨੇ ਸਕੂਲ ਨੂੰ ਪ੍ਰਵਾਨਗੀ ਦੇਣ ਦਾ ਫੈਸਲਾ ਕਰਦਿਆਂ ਇਮਾਰਤ ਦੀ ਉਸਾਰੀ ਲਈ 22 ਲੱਖ ਰੁਪਏ ਅਲਾਟ ਕੀਤੇ ਹਨ। ਮੀਡੀਆ ਦੀ ਰਿਪੋਰਟ ਮੁਤਾਬਕ ਸੂਬਾਈ ਸਰਕਾਰ ਨੇ ਆਪਣੇ ਸਾਲਾਨਾ ਬਜਟ (2019-20) ਵਿੱਚ ਘੱਟਗਿਣਤੀਆਂ ਲਈ ਕੁੱਲ ਸਾਢੇ ਪੰਜ ਕਰੋੜ ਦੀ ਰਾਸ਼ੀ ਰੱਖੀ ਹੈ। ਇਸੇ ਤਰ੍ਹਾਂ ਘੱਟਗਿਣਤੀ ਫ਼ਿਰਕਿਆਂ ਦੇ ਤਿਓਹਾਰ ਮਨਾਉਣ ਲਈ 86 ਲੱਖ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
Check Also
ਭਗੌੜੇ ਨੀਰਵ ਮੋਦੀ ਦੀ ਲੰਡਨ ’ਚ ਜ਼ਮਾਨਤ ਅਰਜ਼ੀ ਖਾਰਜ
ਪੀਐਨਬੀ ਨਾਲ 14,500 ਕਰੋੜ ਦੇ ਫਰਾਡ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ …