7.8 C
Toronto
Thursday, October 30, 2025
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

4ਫਿਰੋਜ਼ਪੁਰ ਜ਼ਿਲ੍ਹੇ ਦੇ 60 ਅਕਾਲੀ ਸਰਪੰਚ ਕਾਂਗਰਸ ਵਿਚ ਹੋਏ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਨੇ ਅੱਜ ਅਕਾਲੀ ਦਲ ਵਿੱਚ ਵੱਡੀ ਸੰਨ੍ਹ ਲਾਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ 60 ਪਿੰਡਾਂ ਦੇ ਅਕਾਲੀ ਸਰਪੰਚ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕੈਪਟਨ ਨੇ ਇਨ੍ਹਾਂ ਸਰਪੰਚਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਇਹ ਤਾਂ ਸ਼ੁਰੂਆਤ ਹੈ। ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਨੇਤਾ ਕਾਂਗਰਸ ਵਿੱਚ ਸ਼ਾਮਲ ਹੋਣਗੇ।
ਇਸ ਦੇ ਨਾਲ ਹੀ ਕੈਪਟਨ ਨੇ ਅਕਾਲੀ-ਭਾਜਪਾ ਸਰਕਾਰ ਨੂੰ ਘੇਰਨ ਦੀ ਰਣਨੀਤੀ ਉਲੀਕੀ ਹੈ। ਉਹ ਅਗਲੇ ਦਿਨੀਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੈਦਾਨ ਵਿੱਚ ਨਿੱਤਰਣਗੇ। ਵਿਦੇਸ਼ ਦੌਰੇ ਤੋਂ ਬਾਅਦ ਕੈਪਟਨ ਸੱਤਾ ਧਿਰ ‘ਤੇ ਹਮਲਾਵਰ ਰੁਖ਼ ਅਖਤਿਆਰ ਕਰਨ ਦੇ ਰੌਂਅ ਵਿੱਚ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾ ‘ਤੇ ਹੋਏ ਹਮਲੇ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਏ। ਕੈਪਟਨ ਨੇ ਐਲਾਨ ਕੀਤਾ ਕਿ 8 ਜੂਨ ਨੂੰ ਕਣਕ ਤੇ ਗੰਨੇ ਦੀ ਅਦਾਇਗੀ ਨਾ ਹੋਣ ਖਿਲਾਫ ਸੰਘਰਸ਼ ਵਿੱਢਿਆ ਜਾਏਗਾ।ਇਸ ਤੋਂ ਇਲਾਵਾ 13 ਜੂਨ ਨੂੰ ਅਮਨ-ਕਾਨੂੰਨ ਦੀ ਵਿਗੜੀ ਹਾਲਤ ਨੂੰ ਲੈ ਕੇ ਜਲੰਧਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਏਗਾ।

RELATED ARTICLES
POPULAR POSTS