ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਅੰਦਰ ਬੇਹੱਦ ਮਹਿੰਗੀ ਬਿਜਲੀ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਅਤੇ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਵਿਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਮੰਗ ਪੱਤਰ ਸੌਂਪਿਆ ਗਿਆ। ‘ਆਪ’ ਆਗੂਆਂ ਨੇ ਪੰਜਾਬ ਵਿਚ ਮਹਿੰਗੀ ਬਿਜਲੀ ਦੇ ਚੱਲਦਿਆਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਨਾਲ-ਨਾਲ ਮੌਜੂਦਾ ਕੈਪਟਨ ਸਰਕਾਰ ਨੂੰ ਵੀ ਰੱਜ ਕੇ ਕੋਸਿਆ। ਅਮਨ ਅਰੋੜਾ ਨੇ ਕਿਹਾ ਕਿ ਬਾਦਲਾਂ ਵਲੋਂ ਸਸਤੀ ਬਿਜਲੀ ਪੈਦਾ ਕਰ ਰਹੇ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰਕੇ ਪ੍ਰਾਈਵੇਟ ਕੰਪਨੀਆਂ ਨਾਲ ਸਮਝੌਤੇ ਕੀਤੇ ਅਤੇ ਮੋਟੇ ਕਮਿਸ਼ਨ ਖਾਧੇ। ਉਨ੍ਹਾਂ ਕਿਹਾ ਕਿ ਹੁਣ ਕੈਪਟਨ ਸਰਕਾਰ ਵੀ ਬਾਦਲਾਂ ਦੇ ਰਾਹ ‘ਤੇ ਤੁਰੀ ਹੋਈ ਹੈ। ਅਰੋੜਾ ਨੇ ਦੱਸਿਆ ਕਿ ਬਾਦਲ ਅਤੇ ਕੈਪਟਨ ਵਲੋਂ ਖਾਧੀ ਜਾ ਰਹੀ ਦਲਾਲੀ ਦਾ ਸੱਚ ਘਰ-ਘਰ ਪਹੁੰਚਾਇਆ ਜਾਵੇਗਾ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …