ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਭਾਵੇਂ ਲੱਖ ਵਾਰ ਇਨਕਾਰ ਕਰਦੀ ਰਹੇ ਕਿ ਪੰਜਾਬ ਦਾ ਨੌਜਵਾਨ ਨਸ਼ੇ ਦੀ ਚਪੇਟ ਵਿੱਚ ਨਹੀਂ ਪਰ ਹੁਣ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੁਲਿਸ ਭਰਤੀ ਵਿੱਚ ਨਸ਼ਾ ਲੈਣ ਵਾਲਿਆਂ ਨੂੰ ਦੂਰ ਰੱਖਣ ਲਈ ਡਰੱਗ ਅਡਿਕਸ਼ਨ ਟੈਸਟ ਕਰਵਾਇਆ ਜਾਵੇਗਾ। ਇਹ ਟੈਸਟ ਪੰਜਾਬ ਦਾ ਸਿਹਤ ਵਿਭਾਗ ਕਰੇਗਾ ਤੇ ਇਸ ਵਿੱਚ ਡਰੱਗ ਪਾਜ਼ੇਟਿਵ ਪਾਏ ਜਾਣ ਵਾਲਿਆਂ ਨੂੰ ਸਰਕਾਰ ਬਾਹਰ ਦਾ ਰਸਤਾ ਦਿਖਾਵੇਗੀ। ਇਹ ਟੈਸਟ ਮੁੰਡਿਆਂ ਤੇ ਕੁੜੀਆਂ ਦੋਵਾਂ ਲਈ ਹੀ ਜ਼ਰੂਰੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 2014 ਵਿੱਚ ਫੌਜ ਦੀ ਭਰਤੀ ਦੌਰਾਨ ਵੀ ਪਟਿਆਲਾ, ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ਜ਼ੋਨ ਵਿੱਚ ਭਰਤੀ ਲਈ ਆਏ ਨੌਜਵਾਨਾਂ ਦਾ ਵੀ ਨਸ਼ਿਆਂ ਦਾ ਟੈਸਟ ਕੀਤਾ ਗਿਆ ਸੀ।
ਹੁਣ ਪੰਜਾਬ ਸਰਕਾਰ ਨੇ ਵੀ ਪੁਲਿਸ ਭਰਤੀ ਲਈ ਦਿੱਤੇ ਇਸ਼ਤਿਹਾਰ ਵਿੱਚ ਡਰੱਗ ਟੈਸਟ ਕਰਵਾਉਣ ਦੀ ਸ਼ਰਤ ਰੱਖੀ ਹੈ। ਇਸ ਤੋਂ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਪੰਜਾਬ ਸਰਕਾਰ ਨੂੰ ਭਰਤੀ ਵਿੱਚ ਵੀ ਨਸ਼ੇ ਦਾ ਖੌਫ ਨਜ਼ਰ ਆ ਰਿਹਾ ਹੈ। ਭਰਤੀ ਲਈ ਆਨਲਾਈਨ ਐਪਲੀਕੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …