ਕਾਂਗਰਸੀ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਕੀਤਾ ਵਿਰੋਧ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਵਿਚ 6 ਮਹੀਨੇ ਲਈ ਰਾਸ਼ਟਰਪਤੀ ਰਾਜ ਹੋਰ ਵਧਾਉਣ ਲਈ ਲੋਕ ਸਭਾ ‘ਚ ਮਤਾ ਪੇਸ਼ ਕੀਤਾ। ਗ੍ਰਹਿ ਮੰਤਰੀ ਨੇ ਅੱਜ ਜੰਮੂ ਕਸ਼ਮੀਰ ਦੇ ਹਾਲਾਤ ਸਬੰਧੀ ਲੋਕ ਸਭਾ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਐਨਡੀਏ ਸਰਕਾਰ ਨੇ ਜੰਮੂ ਕਸ਼ਮੀਰ ਵਿਚ ਅੱਤਵਾਦ ਨੂੰ ਜੜੋਂ ਪੁੱਟਣ ਲਈ ਕੋਈ ਕਸਰ ਨਹੀਂ ਛੱਡੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਦਨ ਵਿਚ ਜੰਮੂ ਕਸ਼ਮੀਰ ਵਿਚ ਰਾਖਵੇਂਕਰਨ ‘ਚ ਸੋਧ ਦਾ ਮਤਾ ਵੀ ਪੇਸ਼ ਕੀਤਾ। ਜ਼ਿਕਰਯੋਗ ਹੈ ਕਿ ਵਿਧਾਇਕਾਂ ਦੀ ਖਰੀਦੋ ਫਰੋਖਤ ਦੀ ਸ਼ਿਕਾਇਤ ਤੋਂ ਬਾਅਦ ਰਾਜਪਾਲ ਨੇ 21 ਨਵੰਬਰ 2018 ਨੂੰ ਜੰਮੂ ਕਸ਼ਮੀਰ ਵਿਧਾਨ ਸਭਾ ਭੰਗ ਕਰ ਦਿੱਤੀ ਸੀ ਅਤੇ 20 ਦਸੰਬਰ 2018 ਤੋਂ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਹੋ ਗਿਆ ਸੀ ਅਤੇ ਇਸ ਨੂੰ 3 ਜਨਵਰੀ 2019 ਨੂੰ ਮਾਨਤਾ ਮਿਲੀ ਸੀ। ਹੁਣ ਆਉਂਦੀ 2 ਜੁਲਾਈ ਨੂੰ ਰਾਸ਼ਟਰਪਤੀ ਰਾਜ ਦੀ ਮਿਆਦ ਖਤਮ ਹੋ ਰਹੀ ਹੈ। ਇਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਜੰਮੂ ਕਸ਼ਮੀਰ ‘ਚ ਰਾਸ਼ਟਰਪਤੀ ਰਾਜ ਦੀ ਮਿਆਦ ਹੋਰ ਵਧਾਉਣ ਦਾ ਵਿਰੋਧ ਕੀਤਾ ਅਤੇ ਸੂਬੇ ਦੀ ਹਾਲਤ ਲਈ ਭਾਜਪਾ ਅਤੇ ਪੀ.ਡੀ.ਪੀ. ਨੂੰ ਜ਼ਿੰਮੇਵਾਰ ਦੱਸਿਆ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …