ਕੈਪਟਨ ਅਮਰਿੰਦਰ ਨੇ ਵੀ ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਸਿਹਤ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਦਾ ਹਾਲ ਜਾਨਣ ਲਈ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਪੀਜੀਆਈ ਪਹੁੰਚੇ। ਰਾਜਪਾਲ ਨੇ ਬਲਬੀਰ ਸਿੰਘ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਵੀ ਦਿਵਾਇਆ ਗਿਆ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …