13.1 C
Toronto
Wednesday, October 15, 2025
spot_img
Homeਭਾਰਤਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ

‘ਸੋਨੇ ਤੇ ਚਾਂਦੀ’ ਦੋਵੇਂ ਰੂਪਾਂ ‘ਚ ਤਿਆਰ ਕੀਤਾ ਗਿਆ ਹੈ ਸਿੱਕਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਵਲੋਂ ਜਾਰੀ ਕੀਤਾ ਗਿਆ। ‘ਸੋਨੇ ਤੇ ਚਾਂਦੀ’ ਦੋਵੇ ਰੂਪਾਂ ਵਿਚ ਤਿਆਰ ਕੀਤੇ ਗਏ ਸਿੱਕੇ ਨੂੂੰ ਜਾਰੀ ਕਰਨ ਮੌਕੇ ਨਾਇਡੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਵਿਸ਼ਵ ਦਾ ਮਾਰਗ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ 550 ਸਾਲ ਪਹਿਲਾਂ ਜੋ ਦੁਨੀਆ ਨੂੰ ਸਿਖਾਇਆ, ਉਹ ਅੱਜ ਵੀ ਸਾਰਿਆਂ ਲਈ ਰਾਹ ਦਸੇਰਾ ਹੈ। ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਨਾਲ ਜੁੜੀਆਂ ਘਟਨਾਵਾਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਗੁਰੂ ਸਾਹਿਬ ਦੀ ਸਿੱਖਿਆ ‘ਤੇ ਅਮਲ ਕਰਨ ਦੀ ਪ੍ਰੇਰਣਾ ਕੀਤੀ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਯਾਦਗਾਰੀ ਸਿੱਕੇ ਦੇ ਡਿਜ਼ਾਈਨ ਦੀ ਚੋਣ ਬਾਰੇ ਜਾਣਕਾਰੀ ਸਾਂਝੀ ਕੀਤੀ।

RELATED ARTICLES
POPULAR POSTS