-5 C
Toronto
Tuesday, February 10, 2026
spot_img
Homeਪੰਜਾਬਕੈਪਟਨ ਅਮਰਿੰਦਰ ਦਿੱਲੀ 'ਚ ਕੇਂਦਰੀ ਮੰਤਰੀਆਂ ਨਾਲ ਕਰ ਰਹੇ ਹਨ ਮੁਲਾਕਾਤਾਂ

ਕੈਪਟਨ ਅਮਰਿੰਦਰ ਦਿੱਲੀ ‘ਚ ਕੇਂਦਰੀ ਮੰਤਰੀਆਂ ਨਾਲ ਕਰ ਰਹੇ ਹਨ ਮੁਲਾਕਾਤਾਂ

ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਵਧਾਉਣ ਦੀ ਹਰਦੀਪ ਪੁਰੀ ਤੋਂ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀਆਂ ਸਮੱਸਿਆਵਾਂ ਸਬੰਧੀ ਦਿੱਲੀ ਵਿਚ ਕੇਂਦਰੀ ਮੰਤਰੀਆਂ ਨਾਲ ਮੁਲਾਕਾਤਾਂ ਕਰ ਰਹੇ ਹਨ। ਕੈਪਟਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਵੀ ਮੁਲਾਕਾਤ ਕਰਕੇ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਤੋਂ ਆਸੀਆਨ ਦੇਸ਼ਾਂ ਲਈ ਹਵਾਈ ਸਫਰ ਦੀ ਸੁਵਿਧਾ ਵਧਾਈ ਜਾਵੇ। ਮੁੱਖ ਮੰਤਰੀ ਨੇ ਹਰਦੀਪ ਪੁਰੀ ਕੋਲੋਂ ਮੰਗ ਕੀਤੀ ਕਿ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ‘ਜਲੰਧਰ ਹਵਾਈ ਏਅਰਪੋਰਟ’ ਰੱਖਿਆ ਜਾਵੇ, ਤਾਂ ਜੋ ਇੱਥੇ ਆਉਣ ਵਾਲੇ ਪਰਵਾਸੀ ਭਾਰਤੀਆਂ ਨੂੰ ਬਿਹਤਰ ਸਹੂਲਤ ਮਿਲ ਸਕੇ।
ਇਸ ਤੋਂ ਪਹਿਲਾਂ ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ, ਨਿਤਿਨ ਗਡਕਰੀ ਅਤੇ ਰਾਮ ਵਿਲਾਸ ਪਾਸਵਾਨ ਨਾਲ ਵੀ ਮੁਲਾਕਾਤ ਕੀਤੀ। ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਜਾਬ ਵਿਚੋਂ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਨੈਸ਼ਨਲ ਡਰੱਗਜ਼ ਪਾਲਿਸੀ ਬਣਾਉਣ ਦੀ ਮੰਗ ਦੁਹਰਾਈ। ਇਸ ਸਬੰਧੀ ਸ਼ਾਹ ਨੇ ਕੈਪਟਨ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਪੰਜਾਬ ਤੇ ਜੰਮੂ ਕਸ਼ਮੀਰ ਵਿਚ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਵੱਡੇ ਪੱਧਰ ‘ਤੇ ਰਣਨੀਤੀ ਬਣਾ ਰਿਹਾ ਹੈ।

RELATED ARTICLES
POPULAR POSTS