ਲੋਕਾਂ ਨੇ ਜੇਲ੍ਹ ਮੰਤਰੀ ਅਤੇ ਪੰਜਾਬ ਸਰਕਾਰ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਲੰਘੇ ਕੱਲ੍ਹ ਕੈਦੀਆਂ ਅਤੇ ਪੁਲਿਸ ਮੁਲਾਜ਼ਮਾਂ ‘ਚ ਜੰਮ ਕੇ ਝੜਪਾਂ ਹੋਈਆਂ ਅਤੇ ਇਸ ਦੌਰਾਨ ਇਕ ਕੈਦੀ ਦੀ ਮੌਤ ਵੀ ਹੋ ਗਈ ਸੀ। ਇਸ ਝੜਪ ਵਿਚ ਕਈ ਪੁਲਿਸ ਮੁਲਾਜ਼ਮ ਅਤੇ ਕੈਦੀ ਜ਼ਖ਼ਮੀ ਵੀ ਹੋਏ, ਜਿਨ੍ਹਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਜਖ਼ਮੀਆਂ ਦਾ ਹਾਲ ਜਾਣਨ ਲਈ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਸਿਵਲ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਦਾ ਤਕੜਾ ਵਿਰੋਧ ਹੋਇਆ ਹੈ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਹਸਪਤਾਲ ਵਿਚ ਵੀ ਸਥਿਤੀ ਤਣਾਅ ਵਾਲੀ ਬਣ ਗਈ। ਪ੍ਰਦਰਸ਼ਨਕਾਰੀਆਂ ਨੇ ਜੇਲ੍ਹ ਪ੍ਰਸ਼ਾਸਨ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਮੰਤਰੀ ਨੇ ਭਰੋਸਾ ਦਿਵਾਇਆ ਕਿ ਇਸ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।
Home / ਪੰਜਾਬ / ਲੁਧਿਆਣਾ ਜੇਲ੍ਹ ‘ਚ ਹਿੰਸਕ ਝੜਪਾਂ ਦੌਰਾਨ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਤੇ ਕੈਦੀਆਂ ਦਾ ਹਾਲ ਜਾਨਣ ਲਈ ਰੰਧਾਵਾ ਪਹੁੰਚੇ ਸਿਵਲ ਹਸਪਤਾਲ
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ
ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ …