ਭਾਰਤ ਵੀ ਪਾਕਿ ਕੈਦੀਆਂ ਦੀ ਸੂਚੀ ਪਾਕਿ ਹਾਈ ਕਮਿਸ਼ਨਰ ਨੂੰ ਸੌਂਪੇਗਾ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਨੇ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ 261 ਭਾਰਤੀ ਕੈਦੀਆਂ ਦੀ ਇਕ ਸੂਚੀ ਭਾਰਤੀ ਹਾਈ ਕਮਿਸ਼ਨਰ ਨੂੰ ਸੌਂਪ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਕਦਮ ਭਾਰਤ ਅਤੇ ਪਾਕਿਸਤਾਨ ਵਿਚ ਡਿਪਲੋਮੈਟਿਕ ਪਹੁੰਚ ਸਮਝੌਤੇ ਦੇ ਤਹਿਤ ਚੁੱਕਿਆ ਗਿਆ ਹੈ। ਪਾਕਿਸਤਾਨ ਦੀ ਸਰਕਾਰ ਨੇ ਪਾਕਿ ਵਿਚ ਮੌਜੂਦ 261 ਭਾਰਤੀ ਕੈਦੀਆਂ ਦੀ ਇਕ ਸੂਚੀ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨਰ ਨੂੰ ਸੌਪੀ। ਉਧਰ ਭਾਰਤੀ ਵਿਦੇਸ਼ ਮੰਤਰਾਲੇ ਨੇ ਵੀ ਕਿਹਾ ਕਿ ਭਾਰਤ ਸਰਕਾਰ ਵੀ ਪਾਕਿ ਕੈਦੀਆਂ ਦੀ ਸੂਚੀ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਸਾਂਝੀ ਕਰੇਗੀ। ਇਸ ਸਮਝੌਤੇ ਤਹਿਤ ਦੋਵੇਂ ਦੇਸ਼ਾਂ ਨੂੰ ਇਕ-ਦੂਜੇ ਦੀ ਹਿਰਾਸਤ ਵਿਚ ਮੌਜੂਦ ਕੈਦੀਆਂ ਦੀ ਸੂਚੀ ਸਾਲ ਵਿਚ ਦੋ ਵਾਰ ਇਕ ਜਨਵਰੀ ਅਤੇ ਇਕ ਜੁਲਾਈ ਨੂੰ ਇਕ-ਦੂਜੇ ਨਾਲ ਸਾਂਝੀ ਕਰਨੀ ਹੁੰਦੀ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …