Breaking News
Home / ਭਾਰਤ / ਜੰਮੂ ਕਸ਼ਮੀਰ ਦੇ ਕਿਸ਼ਤਵਾੜ ‘ਚ ਮਿੰਨੀ ਬੱਸ ਡੂੰਘੀ ਖੱਡ ‘ਚ ਡਿੱਗੀ

ਜੰਮੂ ਕਸ਼ਮੀਰ ਦੇ ਕਿਸ਼ਤਵਾੜ ‘ਚ ਮਿੰਨੀ ਬੱਸ ਡੂੰਘੀ ਖੱਡ ‘ਚ ਡਿੱਗੀ

35 ਵਿਅਕਤੀਆਂ ਦੀ ਮੌਤ, 17 ਜ਼ਖ਼ਮੀ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਅੱਜ ਇਕ ਮਿੰਨੀ ਬੱਸ ਡੂੰਘੀ ਖੱਡ ਵਿਚ ਡਿੱਗ ਗਈ। ਇਸ ਬੱਸ ਹਾਦਸੇ ਵਿਚ 35 ਵਿਅਕਤੀਆਂ ਦੀ ਮੌਤ ਹੋ ਗਈ ਅਤੇ 17 ਜ਼ਖਮੀ ਵੀ ਹੋਏ। ਇਸ ਸਬੰਧੀ ਡਿਪਟੀ ਕਮਿਸ਼ਨਰ ਅੰਗਰੇਜ਼ ਸਿੰਘ ਰਾਣਾ ਨੇ ਦੱਸਿਆ ਕਿ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਇਹ ਮੰਦਭਾਗੀ ਬੱਸ ਕੇਸਵਾਨ ਤੋਂ ਕਿਸ਼ਤਵਾੜ ਜਾ ਰਹੀ ਸੀ। ਜੰਮੂ ਦੇ ਆਈ.ਜੀ.ਪੀ. ਐਮ ਕੇ ਸਿਨਹਾ ਨੇ ਦੱਸਿਆ ਕਿ ਇਸ ਬੱਸ ਵਿਚ ਕਰੀਬ 55 ਯਾਤਰੀ ਸਵਾਰ ਸਨ ਅਤੇ ਇਹ ਹਾਦਸਾ ਸਿਗਰਵਾੜੀ ਨੇੜੇ ਸਵੇਰੇ ਸਾਢੇ ਸੱਤ ਵਜੇ ਹੋਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਨੇ ਇਸ ਬੱਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …