ਪ੍ਰਤਾਪ ਬਾਜਵਾ ਦਾ ਕਹਿਣਾ – ਜੇਕਰ ਰਾਹੁਲ ਨੂੰ ਮਨਾਉਣਾ ਹੈ ਤਾਂ ਪਹਿਲਾਂ ਪੰਜੇ ਮੁੱਖ ਮੰਤਰੀ ਖੁਦ ਅਸਤੀਫਾ ਦੇਣ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੀ ਜਿਨ੍ਹਾਂ ਸੂਬਿਆਂ ਵਿਚ ਸਰਕਾਰ ਹੈ, ਉਨ੍ਹਾਂ ਪੰਜ ਸੂਬਿਆਂ ਦੇ ਮੁੱਖ ਮੰਤਰੀ ਅੱਜ ਰਾਹੁਲ ਗਾਂਧੀ ਨੂੰ ਮਿਲਣ ਲਈ ਪਹੁੰਚੇ। ਇਨ੍ਹਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ, ਪੁਡੁਚੇਰੀ ਦੇ ਮੁੱਖ ਮੰਤਰੀ ਨਾਰਾਇਣ ਸਾਮੀ ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸ਼ਾਮਲ ਸਨ। ਮੁਲਾਕਾਤ ਦੇ ਬਾਅਦ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਦੱਸਿਆ ਕਿ ਉਨ੍ਹਾਂ ਦੀ ਰਾਹੁਲ ਨਾਲ ਚੰਗੀ ਗੱਲਬਾਤ ਹੋਈ। ਉਨ੍ਹਾਂ ਰਾਹੁਲ ਨੂੰ ਵਰਕਰਾਂ ਦੀਆਂ ਮੰਗਾਂ ਦੱਸੀਆਂ ਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਜਿੱਤ-ਹਾਰ ਤਾਂ ਹੁੰਦੀ ਰਹਿੰਦੀ ਹੈ। ਰਾਹੁਲ ਨੇ ਵੀ ਉਨ੍ਹਾਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ। ਉਧਰ ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਕਹਿ ਰਹੇ ਹਨ ਕਿ ਜੇਕਰ ਰਾਹੁਲ ਨੂੰ ਮਨਾਉਣਾ ਹੈ ਤਾਂ ਪਹਿਲਾਂ ਪੰਜ ਮੁੱਖ ਮੰਤਰੀ ਖੁਦ ਅਸਤੀਫ਼ਾ ਦੇ ਦੇਣ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …