Breaking News
Home / ਭਾਰਤ / ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਵਿਚ ਕਾਰਵਾਈ

ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਵਿਚ ਕਾਰਵਾਈ

44 ਕਰੋੜ ਰੁਪਏ ਦੀ ਜਾਇਦਾਦ ਜ਼ਬਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਮੁਲਜ਼ਮ ਅਤੇ ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਹਾਈਕੋਰਟ ਨੇ ਵੱਡੀ ਕਾਰਵਾਈ ਕੀਤੀ ਹੈ। ਹਾਈਕੋਰਟ ਨੇ ਨੀਰਵ ਮੋਦੀ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਦੇ ਹੁਕਮ ਤੋਂ ਬਾਅਦ ਉਸ ਦੇ 44 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਵਾਲੇ ਚਾਰ ਬੈਂਕ ਖਾਤਿਆਂ ਨੂੰ ਜ਼ਬਤ ਕਰ ਲਿਆ ਗਿਆ। ਜ਼ਿਕਰਯੋਗ ਹੈ ਕਿ ਭਗੌੜਾ ਆਰਥਿਕ ਅਪਰਾਧੀ ਐਲਾਨਿਆ ਨੀਰਵ ਇਸ ਵੇਲੇ ਲੰਡਨ ਦੀ ਜੇਲ੍ਹ ਵਿਚ ਬੰਦ ਹੈ ਅਤੇ ਉੱਥੋਂ ਉਸ ਨੂੰ ਭਾਰਤ ਹਵਾਲੇ ਕਰਨ ਦੀ ਕਾਨੂੰਨੀ ਕਾਰਵਾਈ ਚੱਲ ਰਹੀ ਹੈ।

Check Also

ਭਾਰਤ ਦੇ 10 ਸੂਬਿਆਂ ’ਚ 96 ਸੀਟਾਂ ’ਤੇ ਚੌਥੇ ਗੇੜ ਤਹਿਤ ਵੋਟਾਂ ਭਲਕੇ ਸੋਮਵਾਰ ਨੂੰ

ਪੰਜਾਬ ’ਚ 1 ਜੂਨ ਨੂੰ ਹੋਵੇਗੀ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਲਈ …