ਹੜਤਾਲ ਅਤੇ ਗਰਮੀ ਨੇ ਯਾਤਰੀ ਕੀਤੇ ਹਾਲੋ ਬੇਹਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਰੋਡਵੇਜ਼ ਠੇਕਾ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੱਜ ਮੰਗਲਵਾਰ ਤੋਂ ਵਰਕਰਾਂ ਨੇ ਪਨ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ। ਯੂਨੀਅਨ ਨੇ ਆਪਣੀਆਂ ਮੰਗਾਂ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ। ਇਸ ਕਰਕੇ ਯੂਨੀਅਨ 2 ਤੋਂ 4 ਜੁਲਾਈ ਤਕ ਬੱਸਾਂ ਨੂੰ ਨਹੀਂ ਚੱਲਣ ਦੇਵੇਗੀ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਇਸ ਹੜਤਾਲ ਨਾਲ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਰੋਪੜ, ਪਠਾਨਕੋਟ ਅਤੇ ਮੋਗਾ ਜ਼ਿਲ੍ਹੇ ਕਾਫੀ ਪ੍ਰਭਾਵਿਤ ਹੋ ਰਹੇ ਹਨ। ਧਿਆਨ ਰਹੇ ਕਿ ਆਪਣੀਆਂ ਮੰਗਾਂ ਮਨਵਾਉਣ ਲਈ ਰੋਡਵੇਜ਼ ਦੇ ਕਰੀਬ 3 ਹਜ਼ਾਰ ਕਰਮਚਾਰੀ ਹੜਤਾਲ ‘ਤੇ ਹਨ। ਪਨਬੱਸ ਦੀ ਇਸ ਹੜਤਾਲ ਕਾਰਨ ਪ੍ਰਾਈਵੇਟ ਬੱਸਾਂ ਵਾਲਿਆਂ ਦੀਆਂ ਮੌਜਾਂ ਰਹੀਆਂ ਅਤੇ ਪੰਜਾਬ ਵਿਚ ਜ਼ਿਆਦਾਤਰ ਬੱਸਾਂ ਬਾਦਲਾਂ ਦੀਆਂ ਕੰਪਨੀਆਂ ਦੀਆਂ ਚੱਲ ਰਹੀਆਂ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …