Breaking News
Home / ਪੰਜਾਬ / ਸੁਖਬੀਰ ਬਾਦਲ ਨੇ ‘ਕਰਤਾਰਪੁਰ ਲਾਂਘੇ’ ਦਾ ਡਿਜ਼ਾਈਨ ਕੀਤਾ ਜਾਰੀ

ਸੁਖਬੀਰ ਬਾਦਲ ਨੇ ‘ਕਰਤਾਰਪੁਰ ਲਾਂਘੇ’ ਦਾ ਡਿਜ਼ਾਈਨ ਕੀਤਾ ਜਾਰੀ

ਕਿਹਾ – ਲਾਂਘੇ ਦਾ ਸਾਰਾ ਖਰਚਾ ਕੇਂਦਰ ਸਰਕਾਰ ਵਲੋਂ ਚੁੱਕਿਆ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਬਾਦਲ ਨੇ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਦੌਰਾਨ ਕਰਤਾਰਪੁਰ ਲਾਂਘੇ ਦਾ ਡਿਜ਼ਾਈਨ ਜਾਰੀ ਕੀਤਾ। ਇਸ ਮੌਕੇ ਸੁਖਬੀਰ ਨੇ ਦੱਸਿਆ ਕਿ ਕਰਤਾਰਪੁਰ ਲਾਂਘੇ ਸਬੰਧੀ ਸਾਰਾ ਖਰਚਾ ਕੇਂਦਰ ਸਰਕਾਰ ਵਲੋਂ ਚੁੱਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਾਲੇ ਪਾਸੇ ਹਾਲੇ ਤੱਕ 20 ਤੋਂ 25 ਫੀਸਦੀ ਹੀ ਕੰਮ ਹੋਇਆ ਹੈ। ਸੁਖਬੀਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਿਚ ਸਿਰਫ ਚਾਰ ਮਹੀਨੇ ਰਹਿ ਗਏ ਹਨ ਅਤੇ ਪਾਕਿ ਵੱਲ ਬਹੁਤ ਘੱਟ ਕੰਮ ਹੋਇਆ ਹੈ। ਧਿਆਨ ਰਹੇ ਕਿ ਪਾਕਿਸਤਾਨ ਵਲੋਂ 85 ਫੀਸਦੀ ਕੰਮ ਪੂਰਾ ਹੋ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਸੁਖਬੀਰ ਨੇ ਦੱਸਿਆ ਕਿ ਹੁਣ ਕੋਈ ਵੀ ਅੰਬੈਸੀ ਐਨ.ਆਰ.ਆਈ. ਵਿਅਕਤੀਆਂ ਦੀ ਬਲੈਕ ਲਿਸਟ ਨਹੀਂ ਬਣਾ ਸਕੇਗੀ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ 314 ਵਿਅਕਤੀਆਂ ਦੀ ਬਲੈਕ ਲਿਸਟ ਘਟਾ ਕੇ ਸਿਰਫ 40 ਕਰ ਦਿੱਤੀ ਹੈ।

Check Also

ਪਟਿਆਲਾ ਕਾਂਗਰਸ ਦੀ ਬਗਾਵਤ ਹਾਈਕਮਾਨ ਤੱਕ ਪਹੁੰਚੀ

ਨਰਾਜ਼ ਆਗੂਆਂ ਨੇ ਰਾਹੁਲ ਨਾਲ ਫੋਨ ’ਤੇ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਕਾਂਗਰਸ ਵਿਚ ਟਿਕਟ …