ਜਾਖੜ ਨੇ ਕਿਹਾ – ਸੰਨੀ ਦਿਓਲ ਜ਼ਿੰਮੇਵਾਰੀ ਤੋਂ ਭੱਜੇ
ਗੁਰਦਾਸਪੁਰ/ਬਿਊਰੋ ਨਿਊਜ਼
ਭਾਜਪਾ ਦੀ ਟਿਕਟ ‘ਤੇ ਜਿੱਤ ਕੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਸੰਨੀ ਦਿਓਲ ਵਿਵਾਦਾਂ ਵਿਚ ਘਿਰ ਗਏ ਹਨ। ਸੰਨੀ ਦਿਓਲ ਨੇ ਗੁਰਦਾਸਪੁਰ ਹਲਕੇ ਅੰਦਰ ਅਧਿਕਾਰਤ ਰੂਪ ਵਿਚ ਆਪਣਾ ਨੁਮਾਇੰਦਾ ਨਿਯੁਕਤ ਕੀਤਾ ਹੈ, ਜੋ ਪ੍ਰਸ਼ਾਸਨ ਦੀਆਂ ਮੀਟਿੰਗਾਂ ਵਿਚ ਹਿੱਸਾ ਲਵੇਗਾ। ਸੰਨੀ ਦਿਓਲ ਵੱਲੋਂ ਬਕਾਇਦਾ ਆਪਣੇ ਸਰਕਾਰੀ ਲੈਟਰ ਹੈੱਡ ‘ਤੇ ਗੁਰਪ੍ਰੀਤ ਸਿੰਘ ਪਲਹੇੜੀ ਨੂੰ ਆਪਣਾ ਨੁਮਾਇੰਦਾ ਨਿਯੁਕਤ ਕੀਤਾ। ਇਸ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ ਅਤੇ ਹਲਕਾ ਗੁਰਦਾਸਪੁਰ ਦੇ ਵੱਡੀ ਗਿਣਤੀ ਲੋਕਾਂ ਵੱਲੋਂ ਸੰਨੀ ਦਿਓਲ ਦੀ ਆਲੋਚਨਾ ਕੀਤੀ ਜਾ ਰਹੀ ਹੈ। ਚੋਣਾਂ ਵਿਚ ਸੰਨੀ ਦਿਓਲ ਨੂੰ ਸਖਤ ਟੱਕਰ ਦੇਣ ਵਾਲੇ ਸੁਨੀਲ ਜਾਖੜ ਨੇ ਕਿਹਾ ਹੈ ਕਿ ਲੋਕਾਂ ਨੇ ਸੰਨੀ ਦਿਓਲ ‘ਤੇ ਵਿਸ਼ਵਾਸ ਕਰਕੇ ਜਤਾਇਆ ਸੀ ਪਰ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ। ਸੰਨੀ ਦਿਓਲ ਨੇ ਇਸ ਮਾਮਲੇ ‘ਤੇ ਪੈਦਾ ਹੋਏ ਵਿਵਾਦ ਨੂੰ ਮੰਦਭਾਗਾ ਦੱਸਿਆ।
Check Also
ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ
ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …