ਮਨਜੀਤ ਸਿੰਘ ਅਤੇ ਬਲਵਿੰਦਰ ਸਿੰਘ ਦੋਵੇਂ ਚੱਬੇਵਾਲ ਦੇ ਵਸਨੀਕ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ ਪੁਲਿਸ ਦੇ ਹੱਥ ਅੱਜ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ‘ਏ’ ਕੈਟਾਗਿਰੀ ਦੇ ਦੋ ਨਾਮੀ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 4 ਪਿਸਤੌਲ, 1 ਰਿਵਾਲਵਰ, 150 ਜਿੰਦਾ ਕਾਰਤੂਸ, ਢਾਈ ਲੱਖ ਰੁਪਏ ਨਕਦੀ, ਨਸ਼ੀਲੇ ਪਦਾਰਥਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੋਬਾਇਲ ਫੋਨ ਅਤੇ ਇੱਕ ਸਫ਼ਾਰੀ ਕਾਰ ਬਰਾਮਦ ਕੀਤੀ ਹੈ। ਪੁਲਿਸ ਵਲੋਂ ਇਨ੍ਹਾਂ ਗੈਂਗਸਟਰਾਂ ਨੂੰ ਫੜਨ ਲਈ ਐਸ.ਐਸ.ਪੀ. ਹੁਸ਼ਿਆਰਪੁਰ ਦੀ ਅਗਵਾਈ ਹੇਠ ਟਾਂਡਾ ਫਲਾਈਓਵਰ ‘ਤੇ ਬੇਹੱਦ ਖ਼ੁਫ਼ੀਆ ਢੰਗ ਨਾਲ ਅਪ੍ਰਰੇਸ਼ਨ ਚਲਾਇਆ ਗਿਆ। ਫੜੇ ਗਏ ਗੈਂਗਸਟਰਾਂ ਦੇ ਨਾਂ ਮਨਜੀਤ ਸਿੰਘ ਉਰਫ਼ ਜੱਪੀ ਤੇ ਬਲਵਿੰਦਰ ਸਿੰਘ ਉਰਫ਼ ਬਿੰਦਰ ਹਨ ਅਤੇ ਦੋਵੇਂ ਚੱਬੇਵਾਲ ਦੇ ਵਸਨੀਕ ਦੱਸੇ ਜਾਂਦੇ ਹਨ। ਇਨ੍ਹਾਂ ਗੈਂਗਸਟਰਾਂ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿਚ ਵੱਡੀਆਂ ਵਾਰਦਾਤਾਂ ਕੀਤੀਆਂ ਗਈਆਂ ਹਨ। ਇਨ੍ਹਾਂ ਗੈਂਗਸਟਰਾਂ ਕੋਲੋਂ ਪੁਲਿਸ ਨੂੰ ਅਹਿਮ ਜਾਣਕਾਰੀਆਂ ਮਿਲਣ ਦੀ ਆਸ ਹੈ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …