ਮੁਸਲਮਾਨ ਨੌਜਵਾਨਾਂ ਨੂੰ ਝੂਠੇ ਕੇਸਾਂ ‘ਚ ਫੜਨਾ ਚਿੰਤਾ ਦਾ ਵਿਸ਼ਾ
ਅਲੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਕਾਨੂੰਨ ਮੰਤਰੀ ਡੀ.ਵੀ. ਸਦਾਨੰਦ ਗੌੜ ਨੇ ਕਿਹਾ ਹੈ ਕਿ ਮੁਸਲਮਾਨ ਨੌਜਵਾਨਾਂ ਨੂੰ ਝੂਠੇ ਕੇਸਾਂ ਵਿੱਚ ਗ੍ਰਿਫਤਾਰ ਕਰਨਾ ਚਿੰਤਾ ਦਾ ਵਿਸ਼ਾ ਹੈ। ਮੰਤਰੀ ਨੇ ਘੱਟ ਗਿਣਤੀਆਂ ਨਾਲ ਹੁੰਦੇ ਇਸ ਪੱਖਪਾਤ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਬਾਅਦ ਵਿੱਚ ਜਦੋਂ ਸਬੂਤ ਨਹੀਂ ਮਿਲਦੇ ਤਾਂ ਉਨ੍ਹਾਂ ਨੂੰ ਛੱਡ ਦਿੱਤਾ ਜਾਂਦਾ ਹੈ। ਇਸ ਲਈ ਅਜਿਹੇ ਮਾਮਲਿਆਂ ਵਿੱਚ ਕਾਨੂੰਨੀ ਸੁਧਾਰ ਦੀ ਜ਼ਰੂਰਤ ਹੈ।
ਗੌੜਾ ਅਲੀਗੜ੍ਹ ਵਿੱਚ ਮੋਦੀ ਸਰਕਾਰ ਦੇ ਦੋ ਸਾਲ ਪੂਰੇ ਹੋਣ ‘ਤੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣ ਲਈ ਪਹੁੰਚੇ ਸਨ। ਗੌੜ ਮੁਤਾਬਕ, ਲਾਅ ਕਮਿਸ਼ਨ ਮੁਸਲਿਮ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਲਈ ਕਾਨੂੰਨੀ ਪ੍ਰਕਿਰਿਆ ਵਿੱਚ ਬਦਲਾਅ ਦੀ ਤਿਆਰੀ ਕਰ ਰਿਹਾ ਹੈ। ਗੌੜ ਨੇ ਕਿਹਾ, ਇਸ ਲਈ ਸੁਪਰੀਮ ਕੋਰਟ ਦੇ ਜੱਜ ਦੀ ਅਗਵਾਈ ਵਿੱਚ ਇੱਕ ਪੈਨਲ ਰਿਪੋਰਟ ਤਿਆਰ ਕਰੇਗਾ। ਰਿਪੋਰਟ ਲਈ ਕਾਨੂੰਨੀ ਮਾਹਿਰ ਦੀ ਮਦਦ ਵੀ ਲਈ ਜਾਵੇਗੀ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …