ਫਤਹਿਗੜ੍ਹ ਸਾਹਿਬ ਨਾਲ ਸਬੰਧਤ ਪੰਜਾਬੀ ਪਰਿਵਾਰ ਦੇ ਚਾਰ ਜੀਆਂ ਨੂੰ ਕੀਤਾ ਗਿਆ ਸੀ ਕਤਲ
ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਅਮਰੀਕਾ ਦੇ ਸ਼ਹਿਰ ਵੈਸਟ ਚੈਸਟਰ ਵਿੱਚ ਲੰਘੀ 28 ਅਪ੍ਰੈਲ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਿਤ ਇੱਕ ਪੰਜਾਬੀ ਸਿੱਖ ਪਰਿਵਾਰ ਦੇ ਚਾਰ ਜੀਆਂ ਦੇ ਕਤਲ ਮਾਮਲੇ ਵਿਚ ਪੁਲਿਸ ਆਖਰਕਾਰ ਨਤੀਜਿਆਂ ਤੱਕ ਪਹੁੰਚ ਹੀ ਗਈ। ਅਮਰੀਕੀ ਪੁਲਿਸ ਵੱਲੋਂ ਕੀਤੀ ਜਾਂਚ ਉਪਰੰਤ 37 ਸਾਲਾ ਗੁਰਪ੍ਰੀਤ ਸਿੰਘ ਨੂੰ ਪਤਨੀ ਦੀ ਮਾਸੀ, ਸੱਸ, ਸਹੁਰਾ ਅਤੇ ਆਪਣੀ ਪਤਨੀ ਨੂੰ ਕਤਲ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕਰ ਲਿਆ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਗੁਰਪ੍ਰੀਤ ਸਿੰਘ ਕਥਿਤ ਤੌਰ ‘ਤੇ ਨਸ਼ੇ ਦਾ ਆਦੀ ਸੀ ਅਤੇ ਉਸ ਦੇ ਕਿਸੇ ਹੋਰ ਮਹਿਲਾ ਨਾਲ ਕਥਿਤ ਨਜ਼ਾਇਜ਼ ਸਬੰਧ ਵੀ ਸਨ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …