ਕੈਪਟਨ ਅਮਰਿੰਦਰ ਵਲੋਂ 5 ਲੱਖ ਰੁਪਏ ਵਿੱਤੀ ਸਹਾਇਤਾ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ ਕੰਵਲ ਹੋਰਾਂ ਦੀ ਸਿਹਤ ਵਡੇਰੀ ਉਮਰ ਕਾਰਨ ਨਾਸਾਜ਼ ਚੱਲ ਰਹੀ ਹੈ। ਕੈਪਟਨ ਅਮਰਿੰਦਰ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ ‘ਤੇ ਕੰਵਲ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਲਈ ਕਿਹਾ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਆਖਿਆ ਕਿ ਕੰਵਲ ਹੋਰਾਂ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਨੂੰ ਵੀ ਯਕੀਨੀ ਬਣਾਇਆ ਜਾਵੇ। ਜ਼ਿਕਰਯੋਗ ਹੈ ਕਿ 100 ਵਰ੍ਹਿਆਂ ਦੀ ਉਮਰ ਪਾਰ ਕਰ ਚੁੱਕੇ ਕੰਵਲ ਨੇ ਕਈ ਨਾਵਲਾਂ ਸਮੇਤ ਲਗਪਗ 100 ਕਿਤਾਬਾਂ ਦੀ ਰਚਨਾ ਕਰਕੇ ਪੰਜਾਬੀ ਸਾਹਿਤ ਨੂੰ ਅਮੀਰ ਕੀਤਾ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …