Breaking News
Home / ਪੰਜਾਬ / ਝੂਠੇ ਪੁਲਿਸ ਮੁਕਾਬਲੇ ‘ਚ ਮਾਰੇ ਗਏ ਹਰਜੀਤ ਸਿੰਘ ਦੇ ਮਾਮਲੇ ‘ਚ ਅਕਾਲੀ ਦਲ ਦਾ ਵਫਦ ਰਾਜਪਾਲ ਨੂੰ ਮਿਲਿਆ

ਝੂਠੇ ਪੁਲਿਸ ਮੁਕਾਬਲੇ ‘ਚ ਮਾਰੇ ਗਏ ਹਰਜੀਤ ਸਿੰਘ ਦੇ ਮਾਮਲੇ ‘ਚ ਅਕਾਲੀ ਦਲ ਦਾ ਵਫਦ ਰਾਜਪਾਲ ਨੂੰ ਮਿਲਿਆ

ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ 4 ਪੁਲਿਸ ਮੁਲਾਜ਼ਮਾਂ ਦੀ ਸਜ਼ਾ ਕਰ ਦਿੱਤੀ ਸੀ ਮੁਆਫ
ਚੰਡੀਗੜ੍ਹ/ਬਿਊਰੋ ਨਿਊਜ਼
ਝੂਠਾ ਪੁਲਿਸ ਮੁਕਾਬਲਾ ਬਣਾ ਕੇ ਨੌਜਵਾਨ ਹਰਜੀਤ ਸਿੰਘ ਨੂੰ ਮਾਰਨ ਵਾਲੇ ਪੁਲਿਸ ਮੁਲਾਜ਼ਮਾਂ ਦੀ ਸਜ਼ਾ ਮੁਆਫੀ ਖਿਲਾਫ ਸੁਖਬੀਰ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦਾ ਵਫਦ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮਿਲਿਆ। ਰਾਜਪਾਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਸੁਖਬੀਰ ਨੇ ਦੱਸਿਆ ਕਿ ਪੁਲਿਸ ਨੇ ਮਲੋਟ ਦੇ ਹਰਜੀਤ ਸਿੰਘ ਨੂੰ ਘਰੋਂ ਚੁੱਕ ਕੇ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਮਾਰ ਦਿਤਾ ਸੀ। ਹਰਜੀਤ ਦੇ ਪਰਿਵਾਰ ਨੇ ਇਨਸਾਫ ਲਈ 22 ਸਾਲ ਤੱਕ ਲੰਬੀ ਲੜਾਈ ਲੜੀ। ਉਨ੍ਹਾਂ ਕਿਹਾ ਕਿ ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿਚ 4 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪਰ ਪੰਜਾਬ ਸਰਕਾਰ ਨੇ ਰਾਜਪਾਲ ਕੋਲੋਂ ਇਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਸਜ਼ਾ ਮੁਆਫ ਕਰਵਾ ਦਿੱਤੀ ਗਈ। ਹੁਣ ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਇਸ ਮਾਮਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …