ਸੁਖਜਿੰਦਰ ਰੰਧਾਵਾ ਅਤੇ ਬਾਬਾ ਸੁਬੇਗ ਸਿੰਘ ਨੇ ਰੱਖਿਆ ਨੀਂਹ ਪੱਥਰ
ਗੁਰਦਾਸਪੁਰ/ਬਿਊਰੋ ਨਿਊਜ਼
ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਬਾਬਾ ਸੁਬੇਗ ਸਿੰਘ ਗੋਇੰਦਵਾਲ ਵਾਲਿਆਂ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਸਵਾਗਤੀ ਗੇਟਾਂ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ। ਇਸ ਮੌਕੇ ਰੰਧਾਵਾ ਨੇ ਕੌਰੀਡੋਰ ਦਾ ਕੰਮ ਅਕਤੂਬਰ ਮਹੀਨੇ ਤੱਕ ਮੁਕੰਮਲ ਹੋਣ ਦੀ ਗੱਲ ਆਖੀ ਅਤੇ ਕਿਹਾ ਕਿ ਸਵਾਗਤੀ ਗੇਟਾਂ ਦੇ ਨਾਮ ਧਾਰਮਿਕ ਸ਼ਖ਼ਸੀਅਤਾਂ ਦੇ ਨਾਵਾਂ ‘ਤੇ ਰੱਖੇ ਜਾਣਗੇ। ਨਾਲ ਹੀ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੇ ਸਿਆਸੀ ਵਿਰੋਧੀਆਂ ‘ਤੇ ਜੰਮ ਕੇ ਸਿਆਸੀ ਹਮਲੇ ਕੀਤੇ। ਇਸ ਦੌਰਾਨ ਬਾਬਾ ਸੁਬੇਗ ਸਿੰਘ ਨੇ ਕਿਹਾ ਕਿ ਗੁਰੂ ਅਤੇ ਗੁਰੂ ਦੀ ਸੰਗਤ ਨੇ ਉਨ੍ਹਾਂ ਨੂੰ ਇਹ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਨ੍ਹਾਂ ਵੱਲੋਂ ਸੰਗਤ ਦੇ ਸਹਿਯੋਗ ਨਾਲ ਇਹ ਮੁੱਖ ਦਰਵਾਜ਼ੇ ਜਲਦ ਹੀ ਮੁਕੰਮਲ ਕਰ ਲਏ ਜਾਣਗੇ। ਇਸਦੇ ਨਾਲ ਹੀ ਰੰਧਾਵਾ ਨੇ ਸੁਖਬੀਰ ਬਾਦਲ ਨੂੰ ਅਪੀਲ ਕੀਤੀ ਕਿ ਉਹ ਕਰਤਾਰਪੁਰ ਲਾਂਘੇ ਨੂੰ ਸਿਆਸੀ ਮੁੱਦਾ ਨਾ ਬਣਾਉਣ। ਉਨ੍ਹਾਂ ਕਿਹਾ ਕਿ ਲਾਂਘੇ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦੋਵੇਂ ਪਾਸੇ ਕੰਮ ਜ਼ੋਰਾਂ ਨਾਲ ਚੱਲ ਰਿਹਾ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …