ਕੈਪਟਨ ਦੀ ਚੰਡੀਗੜ੍ਹ ‘ਚ ਰਿਹਾਇਸ਼ ਘੇਰਨ ਜਾ ਰਹੇ ਸਿਮਰਜੀਤ ਬੈਂਸ ਸਾਥੀਆਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦਾ ਪਾਣੀ ਰਾਜਸਥਾਨ, ਹਰਿਆਣਾ ਤੇ ਦਿੱਲੀ ਨੂੰ ਦੇਣ ਦਾ ਮੁੱਦਾ ਮੁੜ ਭਖਿਆ ਹੈ। ਇਸ ਮਾਮਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ‘ਤੇ ਪੁਲਿਸ ਨੇ ਪਾਣੀ ਦੀਆਂ ਬੁਛਾਰਾਂ ਛੱਡੀਆਂ। ਪੁਲਿਸ ਦੀ ਇਸ ਕਾਰਵਾਈ ਦੌਰਾਨ ਭੱਜ ਦੌੜ ਵਿਚ ਬੈਂਸ ਸਮਰਥਕ ਅਤੇ ਕਈ ਪੱਤਰਕਾਰ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸੈਕਟਰ 16 ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਬੈਂਸ ਤੇ ਉਸਦੇ ਸਮਰਥਕਾਂ ਨੂੰ ਹਿਰਾਸਤ ਵਿਚ ਵੀ ਲਿਆ। ਜ਼ਿਕਰਯੋਗ ਹੈ ਲੋਕ ਇਨਸਾਫ ਪਾਰਟੀ ਨੇ ਰਾਜਸਥਾਨ ਤੋਂ ਪਾਣੀ ਦੇ ਬਿੱਲ ਵਸੂਲਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ ਕੀਤਾ ਸੀ।
Check Also
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂ ਵਾਲੇ ਦੀ ਖਿਮਾ ਯਾਚਨਾ ਪ੍ਰਵਾਨ, ਪ੍ਰਚਾਰ ਦੀ ਦਿੱਤੀ ਆਗਿਆ
ਸਰਨਾ ਤੇ ਸਾਬਕਾ ਜਥੇਦਾਰਾਂ ਸਮੇਤ ਹੋਰ ਕਈ ਸਿੱਖ ਆਗੂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ …