ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਲਿਖੀ ਭਾਵੁਕ ਚਿੱਠੀ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਵਿਚ ਕਾਂਗਰਸ ਨੂੰ ਮਿਲੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਪਾਰਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਹੁਲ ਨੇ ਆਪਣੇ ਅਸਤੀਫੇ ਨੂੰ ਲੈ ਕੇ ਇਕ ਭਾਵੁਕ ਚਿੱਠੀ ਵੀ ਲਿਖੀ ਹੈ। ਇਸ ਚਿੱਠੀ ਨੂੰ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਵੀ ਟਵੀਟ ਕੀਤਾ। ਰਾਹੁਲ ਨੇ ਲਿਖਿਆ ਕਿ ਲੋਕ ਸਭਾ ਚੋਣਾਂ ਵਿਚ ਪਾਰਟੀ ਨੂੰ ਮਿਲੀ ਹਾਰ ਦੀ ਮੈਂ ਜ਼ਿੰਮੇਵਾਰੀ ਲੈਂਦਾ ਹਾਂ, ਇਸ ਕਾਰਨ ਮੈਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਦੇ ਅਹੁਦੇ ‘ਤੇ ਰਹਿਣਾ ਮੇਰੇ ਲਈ ਮਾਣ ਵਾਲੀ ਗੱਲ ਸੀ ਅਤੇ ਮੈਂ ਦੇਸ਼ ਅਤੇ ਪਾਰਟੀ ਤੋਂ ਮਿਲੇ ਪਿਆਰ ਲਈ ਧੰਨਵਾਦੀ ਹਾਂ। ਇਸ ਤੋਂ ਪਹਿਲਾਂ ਸੰਸਦ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਹੁਲ ਨੇ ਕਿਹਾ ਕਿ ਮੈਂ ਆਪਣਾ ਅਸਤੀਫਾ ਪਹਿਲਾਂ ਹੀ ਦੇ ਚੁੱਕਾ ਹਾਂ। ਹੁਣ ਮੈਂ ਪਾਰਟੀ ਪ੍ਰਧਾਨ ਨਹੀਂ ਹਾਂ। ਕਾਂਗਰਸ ਵਰਕਿੰਗ ਕਮੇਟੀ ਨੂੰ ਜਲਦੀ ਫੈਸਲਾ ਕਰਕੇ ਨਵਾਂ ਪ੍ਰਧਾਨ ਚੁਣ ਲੈਣਾ ਚਾਹੀਦਾ ਹੈ। ਧਿਆਨ ਰਹੇ ਕਿ ਰਾਹੁਲ ਨੇ ਆਪਣੇ ਟਵਿਟਰ ਅਕਾਊਂਟ ਤੋਂ ਪਾਰਟੀ ਪ੍ਰਧਾਨ ਦਾ ਸ਼ਬਦ ਵੀ ਹਟਾ ਲਿਆ। ਟਵਿੱਟਰ ‘ਤੇ ਉਨ੍ਹਾਂ ਨੇ ਆਪਣੀ ਪਹਿਚਾਣ ਸਿਰਫ ਪਾਰਟੀ ਦੇ ਮੈਂਬਰ ਵਜੋਂ ਕਰ ਲਈ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …