ਕੈਨੇਡਾ ਦੁਨੀਆ ਦਾ ਸਭ ਤੋਂ ਵਧੀਆ ਦੇਸ਼ : ਟਰੂਡੋ
ਓਟਵਾ : ਕੈਨੇਡਾ ਡੇਅ ਮੌਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕੈਨੇਡਾ ਡੇਅ ਦੀਆਂ ਮੁਬਾਰਕਾਂ ਦਿੱਤੀਆਂ। ਟਰੂਡੋ ਕੈਨੇਡਾ ਡੇਅ ਸਬੰਧੀ ਇਕ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਕ ਮੁਲਕ ਹੋਣ ਦੇ ਨਾਤੇ ਇਹ ਲਾਜ਼ਮੀ ਹੈ ਕਿ ਅਸੀਂ ਆਪਣੀਆਂ ਸਫਲਤਾਵਾਂ ਦੀ ਖੁਸ਼ੀ ਮਨਾਈਏ। ਉਨ੍ਹਾਂ ਕਿਹਾ ਕਿ ਅੱਜ ਅਸੀਂ ਇੱਥੋਂ ਤੱਕ ਪਹੁੰਚ ਗਏ ਹਾਂ ਜਿਸ ਦਾ ਸਾਨੂੰ ਮਾਣ ਹੋਣਾ ਚਾਹੀਦਾ ਹੈ, ਪਰ ਸਾਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਕੈਨੇਡਾ ਡੇਅ ਅਚਾਨਕ ਨਹੀਂ ਬਣਿਆ ਅਤੇ ਇਸ ਨੂੰ ਕੋਸ਼ਿਸ਼ਾਂ ਤੇ ਮਿਹਨਤ ਸਦਕਾ ਅੱਗੇ ਜਾਰੀ ਰੱਖਿਆ ਜਾ ਸਕਦਾ ਹੈ। ਅਸੀਂ ਆਪਣੇ ਮੁਲਕ ਨੂੰ ਹੋਰ ਬਿਹਤਰ ਬਣਾ ਸਕਦੇ ਹਾਂ ਅਤੇ ਬਣਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਦੇਣਹਾਰ ਹਾਂ, ਉਨ੍ਹਾਂ ਮਾਂ-ਪਿਓ ਦਾ, ਜਿਹੜੇ ਬੱਚਿਆਂ ਨੂੰ ਵਧੀਆ ਜ਼ਿੰਦਗੀ ਦੇਣ ਲਈ ਵਾਧੂ ਸਿਫਟਾਂ ਲਗਾਉਂਦੇ ਹਨ। ਸਾਨੂੰ ਉਨ੍ਹਾਂ ਅਧਿਆਪਕਾਂ ‘ਤੇ ਵੀ ਮਾਣ ਹੈ ਜੋ ਬੱਚਿਆਂ ਨੂੰ ਚੰਗੀ ਸਿੱਖਿਆ ਦਿੰਦੇ ਹਨ ਅਤੇ ਅੱਗੇ ਵਧਣ ਲਈ ਪ੍ਰੇਰਦੇ ਹਨ। ਟਰੂਡੋ ਨੇ ਕਿਹਾ ਕਿ ਅਸੀਂ ਇਸੇ ਤਰ੍ਹਾਂ ਇਕੱਠੇ ਮਿਲ ਕੇ ਦੇਸ਼ ਨੂੰ ਹੋਰ ਬਿਹਤਰ ਬਣਾਉਂਦੇ ਰਹਾਂਗੇ। ਜ਼ਿਕਰਯੋਗ ਹੈ ਕਿ ਕੈਨੇਡਾ ਡੇਅ ਮੌਕੇ ਪੂਰੇ ਦੇਸ਼ ਵਿਚ ਜਸ਼ਨ ਮਨਾਏ ਗਏ, ਜਿਸ ਵਿਚ ਵੱਖੋ-ਵੱਖ ਮੁਲਕਾਂ ਤੋਂ ਆ ਕੇ ਕੈਨੇਡਾ ਦੇ ਪੱਕੇ ਵਾਸੀ ਬਣੇ ਲੋਕਾਂ ਨੇ ਵੀ ਇਨ੍ਹਾਂ ਜਸ਼ਨਾਂ ਵਿਚ ਸ਼ਿਰਕਤ ਕੀਤੀ, ਜਿਨ੍ਹਾਂ ਵਿਚ ਭਾਰਤੀ ਖਾਸ ਕਰਕੇ ਪੰਜਾਬੀ ਭਾਈਚਾਰਾ ਮੋਹਰੀ ਰਿਹਾ।
Check Also
ਸਮੇਂ ਤੋਂ ਪਹਿਲਾਂ ਡਿੱਗ ਸਕਦੀ ਹੈ ਟਰੂਡੋ ਸਰਕਾਰ
ਕੰਸਰਵੇਟਿਵ ਲਿਆਉਣਗੇ ਟਰੂਡੋ ਸਰਕਾਰ ਖਿਲਾਫ ਬੇਭਰੋਸਗੀ ਦਾ ਮਤਾ ਸਹਿਯੋਗੀ ਦਲ ਐਨਡੀਪੀ ਨੇ ਸਮਰਥਨ ਲਿਆ ਵਾਪਸ …