Breaking News
Home / ਭਾਰਤ / ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਵਿਚ ਕਾਰਵਾਈ, 44 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਵਿਚ ਕਾਰਵਾਈ, 44 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ : ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਮੁਲਜ਼ਮ ਅਤੇ ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਹਾਈਕੋਰਟ ਨੇ ਵੱਡੀ ਕਾਰਵਾਈ ਕੀਤੀ ਹੈ। ਹਾਈਕੋਰਟ ਨੇ ਨੀਰਵ ਮੋਦੀ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਦੇ ਹੁਕਮ ਤੋਂ ਬਾਅਦ ਉਸ ਦੇ 44 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਵਾਲੇ ਚਾਰ ਬੈਂਕ ਖਾਤਿਆਂ ਨੂੰ ਜ਼ਬਤ ਕਰ ਲਿਆ ਗਿਆ। ਜ਼ਿਕਰਯੋਗ ਹੈ ਕਿ ਭਗੌੜਾ ਆਰਥਿਕ ਅਪਰਾਧੀ ਐਲਾਨਿਆ ਨੀਰਵ ਇਸ ਵੇਲੇ ਲੰਡਨ ਦੀ ਜੇਲ੍ਹ ਵਿਚ ਬੰਦ ਹੈ ਅਤੇ ਉੱਥੋਂ ਉਸ ਨੂੰ ਭਾਰਤ ਹਵਾਲੇ ਕਰਨ ਦੀ ਕਾਨੂੰਨੀ ਕਾਰਵਾਈ ਚੱਲ ਰਹੀ ਹੈ।
ਨੇਪਾਲ ‘ਚ ਹੁਣ 200 ਰੁਪਏ ਦਾ ਭਾਰਤੀ ਨੋਟ ਵੀ ਹੋਇਆ ਬੰਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਨੇਪਾਲ ਸਰਕਾਰ ਨੇ ਹੁਣ 200 ਰੁਪਏ ਦੇ ਭਾਰਤੀ ਨੋਟ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਨੇਪਾਲ ਨੇ ਦੋ ਹਜ਼ਾਰ ਅਤੇ ਪੰਜ ਸੌ ਰੁਪਏ ਦੇ ਭਾਰਤੀ ਨੋਟ ‘ਤੇ ਰੋਕ ਲਗਾਈ ਸੀ। ਨੇਪਾਲ ਦੇ ਸੂਚਨਾ ਤੇ ਸੰਚਾਰ ਮੰਤਰੀ ਗੋਕੁਲ ਬਾਸਕੋਟਾ ਨੇ ਕਾਠਮੰਡੂ ਵਿਚ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਭਾਰਤੀ ਕਰੰਸੀ ਦੇ ਦੋ ਸੌ ਦੇ ਨੋਟ ‘ਤੇ ਪਾਬੰਦੀ ਦਾ ਐਲਾਨ ਕੀਤਾ। ਇਸ ਐਲਾਨ ਤੋਂ ਬਾਅਦ ਹੁਣ ਦੋ ਹਜ਼ਾਰ ਤੇ ਪੰਜ ਸੌ ਰੁਪਏ ਦੇ ਨਾਲ ਭਾਰਤੀ ਕਰੰਸੀ ਦਾ ਦੋ ਸੌ ਰੁਪਏ ਦਾ ਨੋਟ ਵੀ ਕਿਸੇ ਸਰਕਾਰੀ, ਅਰਧ ਸਰਕਾਰੀ ਤੇ ਵਪਾਰਕ ਸੰਸਥਾਵਾਂ ਵਿਚ ਸਵੀਕਾਰਯੋਗ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਭਾਰਤੀ ਨੋਟਾਂ ‘ਤੇ ਲੱਗੀ ਪਾਬੰਦੀ ਦਾ ਕਾਰਨ ਨੇਪਾਲ ਵਿਚ ਲਗਾਤਾਰ ਫੜੇ ਜਾ ਰਹੇ ਨਕਲੀ ਨੋਟ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨੇਪਾਲ ਵਿਚ ਭਾਰਤੀ ਨੋਟਾਂ ਦੀ ਅਸਲੀ ਤੇ ਨਕਲੀ ਦੀ ਪਛਾਣ ਲਈ ਕੋਈ ਵੀ ਪੈਮਾਨਾ ਨਹੀਂ ਹੈ। ਇਸ ਸਬੰਧੀ ਮੰਤਰੀ ਗੋਕੁਲ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਇਹ ਕਦਮ ਚੁੱਕਣਾ ਜ਼ਰੂਰੀ ਸੀ।

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …