ਬਰੈਂਪਟਨ/ਡਾ.ਝੰਡ : ਬੰਤ ਸਿੰਘ ਰਾਓ ਤੋਂ ਪ੍ਰਾਪਤ ਸੂਚਨਾ ਅਨੁਸਾਰ ਫ਼ਾਦਰ ਟੌਬਿਨ ਸੀਨੀਅਰਜ਼ ਕਲੱਬ ਵੱਲੋਂ 7 ਜੁਲਾਈ ਦਿਨ ਐਤਵਾਰ ਨੂੰ ਸਲੈੱਡ ਡੌਗ ਪਾਰਕ ਵਿਚ ਮਨਾਇਆ ਜਾ ਰਿਹਾ ਹੈ। ਇਹ ਪਾਰਕ ਫ਼ਾਦਰ ਟੌਬਿਨ ਰੋਡ ਅਤੇ ਮਾਊਟੇਨਐਸ਼ ਦੇ ਇੰਟਰਸੈੱਕਸ਼ਨ ਨੇੜੇ ਸਥਿਤ ਸ਼ਾਅ ਪਬਲਿਕ ਸਕੂਲ ਦੇ ੇਬਿਲਕੁਲ ਗੁਆਂਢ ਵਿਚ ਹੈ। ਪ੍ਰਬੰਧਕਾਂ ਦੁਆਰਾ ਉਲੀਕੇ ਗਏ ਇਸ ਸਮਾਗ਼ਮ ਦਾ ਸਮਾਂ ਸ਼ਾਮ 4.00 ਵਜੇ ਤੋਂ 7.00 ਵਜੇ ਤੱਕ ਰੱਖਿਆ ਗਿਆ ਹੈ ਅਤੇ ਇਸ ਵਿਚ ਸ਼ਿਰਕਤ ਕਰਨ ਲਈ ਬਰੈਂਪਟਨ ਸ਼ਹਿਰ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਸੱਦਾ-ਪੱਤਰ ਭੇਜੇ ਗਏ ਹਨ ਜਿਨ੍ਹਾਂ ਵਿਚ ਬਰੈਂਪਟਨ ਨੌਰਥ ਦੀ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ, ਵਾਰਡ ਨੰਬਰ 9-10 ਦੇ ਰੀਜਨਲ ਕਾਊਂਸਲਰ ਗੁਰਪ੍ਰੀਤ ਸਿੰਘ ਢਿੱਲੋਂ , ਸਿਟੀ ਕਾਊਂਸਲਰ ਹਰਕੀਰਤ ਸਿੰਘ ਅਤੇ ਸਕੂਲ-ਟਰੱਸਟੀ ਬਲਬੀਰ ਸੋਹੀ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਗੁਆਂਢੀ ਸੀਨੀਅਰਜ਼ ਕਲੱਬਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਵੀ ਇਸ ਸਮਾਗ਼ਮ ਵਿਚ ਸ਼ਮੂਲੀਅਤ ਲਈ ਸੱਦਾ ਦਿੱਤਾ ਗਿਆ ਹੈ। ਸਮਾਗ਼ਮ ਦੌਰਾਨ ਸਨੈਕਸ ਤੇ ਚਾਹ-ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਏਗਾ। ਕਲੱਬ ਦੇ ਸਮੂਹ ਮੈਂਬਰਾਂ ਅਤੇ ਮਹਿਮਾਨਾਂ ਨੂੰ ਸਮਾਗ਼ਮ ਵਿਚ ਸਮੇਂ-ਸਿਰ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਤੱਗੜ ਨੂੰ 416-878-3711 ਜਾਂ ਜਨਰਲ ਸਕੱਤਰ ਬੰਤ ਸਿੰਘ ਰਾਓ ਨਾਲ 905-861-1861 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …