ਟੋਰਾਂਟੋ : ਜਲੰਧਰ ਜ਼ਿਲ੍ਹੇ ਦੇ ਪ੍ਰਸਿੱਧ ਪਿੰਡ ਜੰਡੂ ਸਿੰਘਾ ਦੀ ਸਮੂਹ ਸਾਧ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਉਤਸਵ 5 ਜੁਲਾਈ ਤੋਂ ਗੁਰਦੁਆਰਾ ਜੋਤ ਪ੍ਰਕਾਸ਼ ਦੇ ਮੇਨ ਹਾਲ ਵਿਚ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਜੀਤ ਸਿੰਘ ਸਹੋਤਾ ਅਤੇ ਦਵਿੰਦਰ ਸੰਘਾ ਨੇ ਕਿਹਾ ਕਿ ਧਾਰਮਿਕ ਸਮਾਗਮ 5 ਜੁਲਾਈ ਤੋਂ ਆਰੰਭ ਹੋਣਗੇ ਅਤੇ 7 ਜੁਲਾਈ ਨੂੰ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਰਾਗੀ ਅਤੇ ਢਾਡੀ ਗੁਰੂ ਸਾਹਿਬ ਜੀ ਦੇ ਜੀਵਨ ਸਬੰਧੀ ਸੰਗਤਾਂ ਨੂੰ ਸ਼ਬਦ ਅਤੇ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ। ਪਿੰਡ ਜੰਡੂ ਸਿੰਘਾ ਵਿਚ ਹਰ ਸਾਲ ਵਿਸ਼ਾਲ ਨਗਰ ਕੀਰਤਨ ਸਜਾਏ ਜਾਂਦੇ ਹਨ, ਜਿਸ ਵਿਚ ਹਜ਼ਾਰਾਂ ਸੰਗਤਾਂ ਹਾਜ਼ਰੀ ਭਰਦੀਆਂ ਹਨ। ਟੋਰਾਂਟੋ ਦੇ ਨੇੜੇ ਤੇੜੇ ਵਸਦੇ ਪਿੰਡ ਵਾਸੀ ਹਰ ਸਾਲ ਗੁਰੂ ਸਾਬਿ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਉਂਦੇ ਹਨ। ਧਾਰਮਿਕ ਸਮਾਗਮ ਸਬੰਧੀ ਜ਼ਿਆਦਾ ਜਾਣਕਾਰੀ ਲਈ ਸੁਰਜੀਤ ਸਹੋਤਾ 647-668-7575, ਪਰਮਜੀਤ ਸੰਘਾ 416-721-8690 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਬਹੁ-ਸੱਭਿਆਚਾਰਕ ਦੇਸ਼ ਕੈਨੇਡਾ ‘ਚ ਨਫ਼ਰਤ ਦੀ ਕੋਈ ਜਗ੍ਹਾ ਨਹੀਂ ਹੈ, ਆਓ ਸਾਰੇ ਮਿਲ ਕੇ ਇਸ ਨੂੰ ਦੂਰ ਕਰੀਏ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਅਨੇਕਤਾ ਵਿਚ ਏਕਤਾ ਕੈਨੇਡਾ ਦੀ ਸਭ ਤੋਂ ਵੱਡੀ ਤਾਕਤ ਹੈ। ਇੱਥੇ ਹਰ …