19.4 C
Toronto
Friday, September 19, 2025
spot_img
Homeਪੰਜਾਬਮਹਿੰਦਰਪਾਲ ਬਿੱਟੂ ਕਤਲ ਕਾਂਡ ਦੇ 5 ਆਰੋਪੀ ਅਦਾਲਤ 'ਚ ਪੇਸ਼

ਮਹਿੰਦਰਪਾਲ ਬਿੱਟੂ ਕਤਲ ਕਾਂਡ ਦੇ 5 ਆਰੋਪੀ ਅਦਾਲਤ ‘ਚ ਪੇਸ਼

ਅਦਾਲਤ ਨੇ 12 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜੇ
ਨਾਭਾ/ਬਿਊਰੋ ਨਿਊਜ਼ : ਬਰਗਾੜੀ ਬੇਅਦਬੀ ਮਾਮਲੇ ਵਿਚ ਮੁੱਖ ਮੁਲਜ਼ਮ ਅਤੇ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਵਿਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪੰਜਾਂ ਆਰੋਪੀਆਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਨਾਭਾ ਦੀ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਆਰੋਪੀਆਂ ਨੂੰ 12 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਨਾਭਾ ਜੇਲ੍ਹ ਵਿਚ ਭੇਜਣ ਦੇ ਹੁਕਮ ਦਿੱਤੇ। ਧਿਆਨ ਰਹੇ ਕਿ ਪਟਿਆਲਾ ਪੁਲਿਸ ਨੇ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਵਿਚ ਪੰਜ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਗੁਰਸੇਵਕ ਸਿੰਘ, ਹਵਾਲਾਤੀ ਮਨਿੰਦਰ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਬਿੱਟੂ ਪਿਛਲੇ 7 ਮਹੀਨਿਆਂ ਤੋਂ ਨਾਭਾ ਦੀ ਨਵੀਂ ਬਣੀ ਜ਼ਿਲ੍ਹਾ ਜੇਲ੍ਹ ਵਿਚ ਬੰਦ ਸੀ ਅਤੇ ਲੰਘੀ 22 ਜੂਨ ਦੀ ਸ਼ਾਮ ਜੇਲ੍ਹ ਵਿਚ ਬੰਦ ਦੋ ਕੈਦੀਆਂ ਵੱਲੋਂ ਉਸ ‘ਤੇ ਹਮਲਾ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।

RELATED ARTICLES
POPULAR POSTS