ਹਰਦੀਪ ਪੁਰੀ ਨੇ ਰਾਜ ਸਭਾ ‘ਚ ਦੱਸਿਆ – ਏਅਰ ਇੰਡੀਆ ਨੂੰ ਹੋਇਆ 491 ਕਰੋੜ ਰੁਪਏ ਦਾ ਨੁਕਸਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਬਾਲਾਕੋਟ ਵਿਚ ਭਾਰਤੀ ਹਵਾਈ ਫੌਜ ਦੀ ਏਅਰ ਸਟਰਾਈਕ ਤੋਂ ਬਾਅਦ ਪਾਕਿਸਤਾਨ ਨੇ ਆਪਣਾ ਹਵਾਈ ਖੇਤਰ ਬੰਦ ਕੀਤਾ ਹੋਇਆ ਹੈ। ਕੇਂਦਰ ਸਰਕਾਰ ਨੇ ਦੱਸਿਆ ਕਿ ਪਾਕਿ ਦੇ ਇਸ ਫੈਸਲੇ ਦੇ ਚੱਲਦਿਆਂ ਭਾਰਤੀ ਹਵਾਈ ਕੰਪਨੀਆਂ ਨੂੰ ਕਰੋੜਾਂ ਰੁਪਏ ਦਾ ਘਾਟਾ ਝੱਲਣਾ ਪਿਆ। ਅੱਜ ਪਾਕਿਸਤਾਨ ਨੇ ਇਹ ਪਾਬੰਦੀ 12 ਜੁਲਾਈ ਤੱਕ ਵਧਾਉਣ ਦਾ ਫੈਸਲਾ ਲਿਆ ਹੈ।
ਨਾਗਰਿਕ ਹਵਾਈ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੇ ਰਾਜ ਸਭਾ ਵਿਚ ਦੱਸਿਆ ਕਿ 2 ਜੁਲਾਈ ਤੱਕ ਏਅਰ ਇੰਡੀਆ ਨੂੰ 491 ਕਰੋੜ ਰੁਪਏ, ਇੰਡੀਗੋ ਨੂੰ 31 ਮਈ ਤੱਕ 25 ਕਰੋੜ ਅਤੇ ਸਪਾਈਸ ਜੈਟ ਨੂੰ 20 ਜੂਨ ਤੱਕ 30 ਕਰੋੜ ਤੋਂ ਜ਼ਿਆਦਾ ਦਾ ਘਾਟਾ ਪਿਆ ਹੈ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਹਵਾਈ ਖੇਤਰ ‘ਤੇ ਪਾਬੰਦੀ ਨਾਲ ਏਅਰ ਲਾਈਨ ਨੂੰ ਰੋਜ਼ਾਨਾ 6 ਕਰੋੜ ਰੁਪਏ ਦਾ ਘਾਟਾ ਪਿਆ ਹੈ।
Home / ਭਾਰਤ / ਏਅਰ ਸਟਰਾਈਕ ਤੋਂ ਬਾਅਦ ਪਾਕਿ ਵਲੋਂ ਹਵਾਈ ਖੇਤਰ ਬੰਦ ਕਰਨ ਨਾਲ ਭਾਰਤੀ ਏਅਰ ਲਾਈਨ ਨੂੰ ਕਰੋੜਾਂ ਰੁਪਏ ਦਾ ਘਾਟਾ
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …