ਹੁਸ਼ਿਆਰਪੁਰ ਦੀ ਜੇਲ੍ਹ ਵਿਚ ਕੈਦੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਹੁਸ਼ਿਆਰਪੁਰ/ਬਿਊਰੋ ਨਿਊਜ਼
ਪੰਜਾਬ ‘ਚ ਜੇਲ੍ਹ ਪ੍ਰਸ਼ਾਸਨ ਸਵਾਲਾਂ ਵਿਚ ਘਿਰਦਾ ਜਾ ਰਿਹਾ ਹੈ। ਹੁਣ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਨਸ਼ੇ ਦੇ ਮਾਮਲੇ ‘ਚ ਬੰਦ 30 ਸਾਲਾ ਜਸਵਿੰਦਰ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਅੱਜ ਸਵੇਰੇ ਕਰੀਬ 8 ਵਜੇ ਵਾਪਰੀ ਹੈ। ਜਸਵਿੰਦਰ ਸਿੰਘ ਦੀ ਖ਼ੁਦਕੁਸ਼ੀ ਤੋਂ ਜੇਲ੍ਹ ਪ੍ਰਸ਼ਾਸਨ ‘ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਧਿਆਨ ਰਹੇ ਕਿ ਕੁਝ ਦਿਨ ਪਹਿਲਾਂ ਹੀ ਲੁਧਿਆਣਾ ਜੇਲ੍ਹ ਵਿੱਚ ਹਿੰਸਕ ਘਟਨਾ ਬਾਅਦ ਸਰਕਾਰ ਜੇਲ੍ਹਾਂ ਦੀ ਸੁਰੱਖਿਆ ਦੇ ਵੱਡੇ ਦਾਅਵੇ ਕਰ ਰਹੀ ਸੀ ਪਰ ਇਸ ਘਟਨਾ ਨੇ ਸਰਕਾਰ ਦੇ ਦਾਅਵੇ ਖੋਖਲੇ ਸਾਬਤ ਕਰ ਦਿੱਤੇ। ਜੇਲ੍ਹ ਸੁਪਰਡੈਂਟ ਗੁਰਪਾਲ ਸਿੰਘ ਨੇ ਦੱਸਿਆ ਕਿ ਜਸਵਿੰਦਰ ਤਲਵਾੜਾ ਦਾ ਰਹਿਣ ਵਾਲਾ ਸੀ ਤੇ ਉਸ ਨੂੰ ਨਸ਼ੇ ਦੇ ਮਾਮਲੇ ਵਿਚ ਜੇਲ੍ਹ ‘ਚ ਲਿਆਂਦਾ ਗਿਆ ਸੀ।
Check Also
ਫਿਰੋਜ਼ਪੁਰ ’ਚ ਕਰੋਨਾ ਦਾ ਪਹਿਲਾ ਕੇਸ ਆਇਆ ਸਾਹਮਣੇ
ਸਿਹਤ ਵਿਭਾਗ ਨੇ ਅੰਬਾਲਾ ਨਾਲ ਸਬੰਧਤ ਨੌਜਵਾਨ ਨੂੰ ਕੀਤਾ ਇਕਾਂਤਵਾਸ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿੱਚ ਅੱਜ …