Breaking News
Home / ਪੰਜਾਬ / ਪੰਜਾਬ ਦੀਆਂ ਜੇਲ੍ਹਾਂ ਦੀ ਨਿਗਰਾਨੀ ਹੁਣ ਡਰੋਨ ਕੈਮਰਿਆਂ ਰਾਹੀਂ ਹੋਵੇਗੀ

ਪੰਜਾਬ ਦੀਆਂ ਜੇਲ੍ਹਾਂ ਦੀ ਨਿਗਰਾਨੀ ਹੁਣ ਡਰੋਨ ਕੈਮਰਿਆਂ ਰਾਹੀਂ ਹੋਵੇਗੀ

ਕੈਪਟਨ ਅਮਰਿੰਦਰ ਨੇ ਜੇਲ੍ਹ ਵਾਰਡਨਾਂ ਦੀਆਂ 700 ਅਸਾਮੀਆਂ ਪੁਰ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਹੁਣ ਡਰੋਨ ਕੈਮਰਿਆਂ ਰਾਹੀਂ ਕੀਤੀ ਜਾਵੇਗੀ ਅਤੇ ਇਸਦੇ ਚੱਲਦਿਆਂ ਜੇਲ੍ਹ ਵਾਰਡਨਾਂ ਦੀਆਂ 700 ਅਸਾਮੀਆਂ ਜਲਦੀ ਭਰੀਆਂ ਜਾਣਗੀਆਂ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਤੋਂ ਬਾਅਦ ਕੀਤਾ। ਜ਼ਿਕਰਯੋਗ ਹੈ ਕਿ ਨਾਭਾ ਜੇਲ੍ਹ ਵਿੱਚ ਡੇਰਾ ਪ੍ਰੇਮੀ ਤੇ ਬਰਗਾੜੀ ਕਾਂਡ ਦੇ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਅਤੇ ਲੁਧਿਆਣਾ ਜੇਲ੍ਹ ਵਿੱਚ ਕੈਦੀਆਂ ਦੇ ਹੰਗਾਮੇ ਮਗਰੋਂ ਜੇਲ੍ਹਾਂ ਵਿੱਚ ਸੂਹੀਆ ਵਿਭਾਗ ਦੀ ਤਾਇਨਾਤੀ ਦੀ ਮੰਗ ਉੱਠੀ ਸੀ। ਇਸ ਦੌਰਾਨ ਕੈਪਟਨ ਨੇ ਕਿਹਾ ਕਿ ਕੇਸਾਂ ਦੀ ਪੈਰਵੀ ਦੌਰਾਨ ਹਿਰਾਸਤ ਵਿੱਚ ਰੱਖੇ ਗਏ ਗੈਂਗਸਟਰਾਂ ਨੂੰ ਹੋਰਨਾਂ ਕੈਦੀਆਂ ਤੋਂ ਵੱਖ ਰੱਖਿਆ ਜਾਵੇ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵਲੋਂ ਜੇਲ੍ਹਾਂ ਦੀ ਸੁਰੱਖਿਆ ਲਈ ਮਿਲੀਆਂ ਸੀਆਰਪੀਐਫ ਦੀਆਂ ਚਾਰ ਕੰਪਨੀਆਂ ਨੂੰ ਜਲਦ ਤੋਂ ਜਲਦ ਤਾਇਨਾਤ ਕੀਤੇ ਜਾਣ ਦੀ ਗੱਲ ਵੀ ਕੀਤੀ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …