ਬ੍ਰਹਮ ਮਹਿੰਦਰਾ, ਚੰਨੀ ਅਤੇ ਭਾਰਤ ਭੂਸ਼ਣ ਨੇ ਅਹਿਮਦ ਪਟੇਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਿਹਾ ਵਿਵਾਦ ਵਧਦਾ ਹੀ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਤਿੰਨ ਮੰਤਰੀਆਂ ਨੇ ਕੇਂਦਰੀ ਲੀਡਰਸ਼ਿਪ ਕੋਲ ਦਿੱਲੀ ਪਹੁੰਚ ਕੇ ਸਿੱਧੂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਨ੍ਹਾਂ ਤਿੰਨ ਮੰਤਰੀਆਂ ਬ੍ਰਹਮ ਮਹਿੰਦਰਾ, ਚਰਨਜੀਤ ਸਿੰਘ ਚੰਨੀ ਅਤੇ ਭਾਰਤ ਭੂਸ਼ਣ ਆਸੂ ਨੇ ਕਾਂਗਰਸ ਦੇ ਸੀਨੀਅਰ ਆਗੂ ਅਹਿਮਦ ਪਟੇਲ ਨਾਲ ਮੁਲਾਕਾਤ ਕਰਕੇ ਸਿੱਧੂ ਖਿਲਾਫ ਭੜਾਸ ਕੱਢੀ ਹੈ। ਇਨ੍ਹਾਂ ਮੰਤਰੀਆਂ ਨੇ ਸਿੱਧੂ ਵਲੋਂ ਸਾਥੀ ਮੰਤਰੀਆਂ ਨਾਲ ਕੀਤੇ ਜਾ ਰਹੇ ਮਾੜੇ ਵਤੀਰੇ ਬਾਰੇ ਵੀ ਪਟੇਲ ਨੂੰ ਦੱਸਿਆ। ਧਿਆਨ ਰਹੇ ਕਿ ਮੁੱਖ ਮੰਤਰੀ ਨੇ ਸਿੱਧੂ ਦਾ ਸਥਾਨਕ ਸਰਕਾਰਾਂ ਵਾਲਾ ਵਿਭਾਗ ਬਦਲ ਕੇ ਉਨ੍ਹਾਂ ਨੂੰ ਬਿਜਲੀ ਵਿਭਾਗ ਦਿੱਤਾ ਸੀ, ਪਰ ਸਿੱਧੂ ਨੇ ਹਾਲੇ ਤੱਕ ਇਕ ਮਹੀਨਾ ਲੰਘ ਜਾਣ ਤੋਂ ਬਾਅਦ ਵੀ ਨਵੇਂ ਵਿਭਾਗ ਦਾ ਚਾਰਜ ਨਹੀਂ ਸੰਭਾਲਿਆ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …