ਕਾਂਗਰਸ ਬੋਲੀ – ਬਜਟ ਵਿਚ ਕੁਝ ਵੀ ਨਵਾਂ ਨਹੀਂ
ਵਿੱਤ ਮੰਤਰੀ ਸੀਤਾਰਮਨ ਵਲੋਂ ਪੇਸ਼ ਕੀਤੇ ਗਏ ਬਜਟ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਆਤਮ ਵਿਸ਼ਵਾਸ ਨਾਲ ਭਰਿਆ ਹੈ ਅਤੇ ਇਸ ਨਾਲ ਦੇਸ਼ ਖੁਸ਼ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਬਜਟ ਨਾਲ ਨੌਜਵਾਨਾਂ ਨੂੰ ਨਵਾਂ ਕੱਲ੍ਹ ਮਿਲੇਗਾ ਅਤੇ ਬਜਟ ਵਿਚ ਸਿੱਖਿਆ, ਮਹਿਲਾਵਾਂ ਅਤੇ ਗਰੀਬੀ ‘ਤੇ ਧਿਆਨ ਦਿੱਤਾ ਗਿਆ ਹੈ। ਮੋਦੀ ਨੇ ਦੱਸਿਆ ਕਿ ਇਹ ਬਜਟ ‘ਨਿਊ ਇੰਡੀਆ’ ਦੇ ਵਿਕਾਸ ਦਾ ਬਜਟ ਹੈ।
ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਨੇ ਨਵੇਂ ਬਜਟ ਦੀ ਜੰਮ ਕੇ ਆਲੋਚਨਾ ਕੀਤੀ ਹੈ। ਲੋਕ ਸਭਾ ਵਿਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਇਸ ਬਜਟ ਵਿਚ ਕੁਝ ਵੀ ਨਵਾਂ ਨਹੀਂ ਹੈ ਅਤੇ ਪੁਰਾਣੇ ਵਾਅਦਿਆਂ ਨੂੰ ਦੁਹਰਾਇਆ ਗਿਆ ਹੈ। ਸ਼ਸ਼ੀ ਥਰੂਰ ਨੇ ਕਿਹਾ ਕਿ ਇਸ ਬਜਟ ਵਿਚ ਆਮ ਆਦਮੀ ਲਈ ਕੁਝ ਵੀ ਨਹੀਂ ਹੈ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …