5.7 C
Toronto
Tuesday, October 28, 2025
spot_img
Homeਭਾਰਤਪਰਵਾਸੀ ਭਾਰਤੀਆਂ ਦੇ ਵੀ ਬਣਨਗੇ ਅਧਾਰ ਕਾਰਡ

ਪਰਵਾਸੀ ਭਾਰਤੀਆਂ ਦੇ ਵੀ ਬਣਨਗੇ ਅਧਾਰ ਕਾਰਡ

ਵਿੱਤ ਮੰਤਰੀ ਨੇ ਕਿਹਾ – ਪਰਵਾਸੀ ਭਾਰਤੀਆਂ ਲਈ ਸਰਕਾਰ ਚੁੱਕ ਰਹੀ ਹੈ ਠੋਸ ਕਦਮ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰਦਿਆਂ ਕਿਹਾ ਕਿ ਮਜ਼ਬੂਤ ਦੇਸ਼ ਲਈ ਮਜ਼ਬੂਤ ਨਾਗਰਿਕਤਾ ਸਾਡਾ ਮੁੱਖ ਟੀਚਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਤੋਂ ਦੂਰ ਹੋਣ ਦੇ ਬਾਵਜੂਦ ਵੀ ਦੇਸ਼ ਦੀ ਮਿੱਟੀ ਨਾਲ ਜੁੜੇ ਪਰਵਾਸੀ ਭਾਰਤੀਆਂ ਲਈ ਸਰਕਾਰ ਠੋਸ ਕਦਮ ਚੁੱਕ ਰਹੀ ਹੈ। ਹੁਣ ਦੇਸ਼ ਦੇ ਬਾਕੀ ਨਾਗਰਿਕਾਂ ਵਾਂਗ ਪਰਵਾਸੀ ਭਾਰਤੀ ਵੀ ਅਧਾਰ ਕਾਰਡ ਬਣਾ ਸਕਣਗੇ। ਇਸ ਦਾ ਪਰਵਾਸੀ ਭਾਰਤੀਆਂ ਨੂੰ ਵੱਡਾ ਲਾਭ ਹੋਵੇਗਾ। ਸੀਤਾਰਮਨ ਨੇ ਕਿਹਾ ਕਿ ਉਹ ਪਾਸਪੋਰਟ ਧਾਰਕ ਪਰਵਾਸੀ ਭਾਰਤੀਆਂ ਨੂੰ ਦੇਸ਼ ਪਰਤਣ ‘ਤੇ ਆਧਾਰ ਕਾਰਡ ਜਾਰੀ ਕਰਨ ਦਾ ਪ੍ਰਸਤਾਵ ਰੱਖਦੀ ਹੈ।

RELATED ARTICLES
POPULAR POSTS