24.3 C
Toronto
Tuesday, September 8, 2026
spot_img
Homeਭਾਰਤਕੇਜਰੀਵਾਲ ਅਤੇ ਸਿਸੋਦੀਆ ਨੂੰ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ ਜਾਰੀ ਕੀਤਾ ਸੰਮਨ

ਕੇਜਰੀਵਾਲ ਅਤੇ ਸਿਸੋਦੀਆ ਨੂੰ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ ਜਾਰੀ ਕੀਤਾ ਸੰਮਨ

ਕੇਜਰੀਵਾਲ ਅਤੇ ਸਿਸੋਦੀਆ ਨੂੰ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ ਜਾਰੀ ਕੀਤਾ ਸੰਮਨ16 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਮਾਣਹਾਨੀ ਮਾਮਲੇ ਵਿਚ ਦਿੱਲੀ ਦੀ ਇੱਕ ਅਦਾਲਤ ਨੇ ਸੰਮਨ ਜਾਰੀ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਆਗੂ ਵਿਜੇਂਦਰ ਗੁਪਤਾ ਅਤੇ ਉਨ੍ਹਾਂ ਦੇ ਗਵਾਹਾਂ ਦਾ ਬਿਆਨ ਅਦਾਲਤ ਵਿਚ ਦਰਜ ਕਰਵਾਇਆ ਗਿਆ। ਅਦਾਲਤ ਨੇ ਗਵਾਹਾਂ ਦੇ ਬਿਆਨ ਦਰਜ ਕਰਵਾਉਣ ਦੇ ਬਾਅਦ ਹੀ ਸੰਮਨ ਭੇਜਿਆ ਹੈ। ਅਦਾਲਤ ਨੇ ਦੋਹਾਂ ਆਗੂਆਂ ਨੂੰ 16 ਜੁਲਾਈ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ।
ਉਧਰ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟ ਅਧਿਕਾਰੀਆਂ ਦੀ ਸੂਚੀ ਤਿਆਰ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਉਨ੍ਹਾਂ ਦੀ ਜਬਰਨ ਰਿਟਾਇਰਮੈਂਟ ਕੀਤੀ ਜਾ ਸਕੇ। ਧਿਆਨ ਰਹੇ ਕਿ ਇਸ ਮਾਮਲੇ ‘ਤੇ ਕੇਜਰੀਵਾਲ ਨੇ ਐਲ.ਜੀ. ਅਨਿਲ ਬੈਜਲ ਨਾਲ ਚਰਚਾ ਵੀ ਕੀਤੀ ਸੀ।

RELATED ARTICLES
POPULAR POSTS