Breaking News
Home / ਭਾਰਤ / ਲਖਨਊ ਤੋਂ ਦਿੱਲੀ ਜਾ ਰਹੀ ਬੱਸ ਨਾਲੇ ‘ਚ ਡਿੱਗੀ

ਲਖਨਊ ਤੋਂ ਦਿੱਲੀ ਜਾ ਰਹੀ ਬੱਸ ਨਾਲੇ ‘ਚ ਡਿੱਗੀ

29 ਵਿਅਕਤੀਆਂ ਦੀ ਮੌਤ, ਪ੍ਰਧਾਨ ਮੰਤਰੀ ਵਲੋਂ ਦੁੱਖ ਪ੍ਰਗਟ
ਲਖਨਊ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਦੇ ਯਮੁਨਾ ਐਕਸਪ੍ਰੈਸ ਵੇਅ ‘ਤੇ ਅੱਜ ਤੜਕੇ ਇਕ ਬੱਸ ਨਾਲੇ ਵਿਚ ਡਿੱਗ ਗਈ। ਜਿਸ ਨਾਲ 29 ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਤੋਂ ਜ਼ਿਆਦਾ ਜ਼ਖ਼ਮੀ ਹਨ। ਮਰਨ ਵਾਲਿਆਂ ਵਿਚ 27 ਪੁਰਸ਼ ਅਤੇ ਦੋ ਮਹਿਲਾਵਾਂ ਹਨ। ਇਹ ਹਾਦਸਾ ਆਗਰਾ ਤੋਂ 9 ਕਿਲੋਮੀਟਰ ਦੂਰ ਪਤਮਾਦਪੁਰ ਨੇੜੇ ਹੋਇਆ। ਆਗਰਾ ਦੇ ਐਸਐਸਪੀ ਬਬਲੂ ਕੁਮਾਰ ਨੇ ਦੱਸਿਆ ਕਿ ਉਤਰ ਪ੍ਰਦੇਸ਼ ਰੋਡਵੇਜ਼ ਦੀ ਇਹ ਬੱਸ ਲਖਨਊ ਤੋਂ ਦਿੱਲੀ ਜਾ ਰਹੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਸ ਬੱਸ ਹਾਦਸੇ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਯੂਪੀ ਦੇ ਮੁੱਖ ਮੰਤਰੀ ਯੋਗੀ ਅੱਦਿਆਨਾਥ ਨੇ ਬੱਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜ-ਪੱਜ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਨੇ ਇਸ ਬੱਸ ਹਾਦਸੇ ਦੀ 24 ਘੰਟਿਆਂ ਵਿਚ ਰਿਪੋਰਟ ਮੰਗ ਲਈ ਹੈ।

Check Also

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਪਤੰਜਲੀ ਨੇ 67 ਅਖਬਾਰਾਂ ’ਚ ਛਪਵਾਇਆ ਮੁਆਫ਼ੀਨਾਮਾ

ਕੋਰਟ ਨੇ ਅਖ਼ਬਾਰਾਂ ਦੀ ਕਟਿੰਗ ਮੰਗੀ, ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਨਵੀਂ ਦਿੱਲੀ/ਬਿਊਰੋ …