ਕੁਮਾਰਸਵਾਮੀ ਬੋਲੇ : ਮਾਮਲਾ ਸੁਲਝ ਗਿਆ, ਕੈਬਨਿਟ ਦਾ ਪੁਨਰਗਠਨ ਹੋਵੇਗਾ
ਬੈਂਗਲੁਰੂ/ਬਿਊਰੋ ਨਿਊਜ਼
ਕਰਨਾਟਕ ਵਿਚ ਰਾਜਨੀਤਕ ਉਥਲ-ਪੁਥਲ ਦੇ ਚੱਲਦਿਆਂ ਕਾਂਗਰਸ ਅਤੇ ਜੇਡੀਐਸ ਦੇ ਸਾਰੇ ਮੰਤਰੀਆਂ ਨੇ ਅੱਜ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ। ਇਸਦੇ ਚੱਲਦਿਆਂ ਮੁੱਖ ਮੰਤਰੀ ਕੁਮਾਰਸਵਾਮੀ ਨੇ ਕਿਹਾ ਕਿ ਇਹ ਮਾਮਲਾ ਸੁਲਝ ਗਿਆ ਹੈ ਅਤੇ ਸਰਕਾਰ ਨੂੰ ਕੋਈ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਦਾ ਪੁਨਰਗਠਨ ਹੋਵੇਗਾ ਅਤੇ ਸਰਕਾਰ ਅਸਾਨੀ ਨਾਲ ਚੱਲੇਗੀ। ਇਸ ਤੋਂ ਪਹਿਲਾਂ ਅਜ਼ਾਦ ਵਿਧਾਇਕ ਐਚ ਨਾਗੇਸ਼ ਨੇ ਵੀ ਮੰਤਰੀ ਅਹੁਦੇ ਤੋਂ ਅਸਤੀਫਾ ਦਿੰਦੇ ਹੋਏ ਸਮਰਥਨ ਵਾਪਸ ਲੈ ਲਿਆ ਸੀ। ਉਸ ਨੇ ਰਾਜਪਾਲ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਜੇਕਰ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਉਹ ਉਨ੍ਹਾਂ ਦਾ ਸਾਥ ਦੇਵੇਗਾ।
ਕਰਨਾਟਕ ਵਿਚ ਡੂੰਘੇ ਹੋ ਰਹੇ ਸਿਆਸੀ ਸੰਕਟ ਦੌਰਾਨ ਇਕ ਦੂਜੇ ‘ਤੇ ਦੂਸ਼ਣਬਾਜ਼ੀ ਦਾ ਦੌਰ ਵੀ ਸ਼ੁਰੂ ਹੋ ਚੁੱਕਾ ਹੈ। ਕਾਂਗਰਸ ਸੰਸਦ ਮੈਂਬਰ ਡੀਕੇ ਸੁਰੇਸ਼ ਨੇ ਇਸ ਪੁਰੇ ਘਟਨਾਕ੍ਰਮ ਮਗਰ ਭਾਜਪਾ ਆਗੂਆਂ ਦਾ ਹੱਥ ਹੋਣ ਦਾ ਇਲਜ਼ਾਮ ਲਗਾਇਆ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਕਰਨਾਟਕ ਵਿਚ ਜੋ ਵੀ ਹੋ ਰਿਹਾ ਹੈ ਉਸ ਦਾ ਉਨ੍ਹਾਂ ਦੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …