ਕਾਂਗਰਸ ਨੇ ਕੀਤਾ ਵਿਰੋਧ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਵਿਚ ਅੱਜ ਕਾਂਗਰਸ ਦੇ ਵਿਰੋਧ ਦੌਰਾਨ ਜਲ੍ਹਿਆਂਵਾਲਾ ਬਾਗ ਰਾਸ਼ਟਰੀ ਸਮਾਰਕ ਸੋਧ ਬਿੱਲ 2019 ਪੇਸ਼ ਕੀਤਾ ਗਿਆ। ਜਿਸ ਵਿਚ ਟਰੱਸਟੀ ਦੇ ਰੂਪ ਵਿਚ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਨੂੰ ਹਟਾ ਕੇ ਉਸਦੀ ਥਾਂ ‘ਤੇ ਲੋਕ ਸਭਾ ਵਿਚ ਮਾਨਤਾ ਪ੍ਰਾਪਤ ਵਿਰੋਧੀ ਦਲ ਦਾ ਨੇਤਾ ਨੂੰ ਟਰੱਸਟੀ ਬਣਾਉਣ ਬਾਰੇ ਮਤਾ ਪੇਸ਼ ਕੀਤਾ ਗਿਆ। ਸਭਿਆਚਾਰਕ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਸੋਧ ਬਿੱਲ ਪੇਸ਼ ਕੀਤਾ। ਬਿੱਲ ਦਾ ਵਿਰੋਧ ਕਰਦੇ ਹੋਏ ਕਾਂਗਰਸੀ ਆਗੂ ਸ਼ਸ਼ੀ ਥਰੂਰ ਨੇ ਕਿਹਾ ਕਿ ਜਦੋਂ ਸਮਾਰਕ ਬਣਾਇਆ ਗਿਆ, ਉਦੋਂ ਤੋਂ ਕਾਂਗਰਸ ਪ੍ਰਧਾਨ ਨੂੰ ਸਮਾਰਕ ਦਾ ਟਰੱਸਟੀ ਬਣਾਇਆ ਹੈ। ਸਰਕਾਰ ਇਸ ਵਿਵਸਥਾ ਨੂੰ ਬਦਲ ਕੇ ਸਮਾਰਕ ਲਈ ਸੁਤੰਤਰਤਾ ਸੰਗਰਾਮ ਦੇ ਮਹੱਤਵ ਨੂੰ ਨਕਾਰ ਰਹੀ ਹੈ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …